ਵਿਧਾਇਕ ਬੁੱਧਰਾਮ ਨੇ 1.17 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ
Publish Date: Fri, 24 Apr 2026 06:12 PM (IST)
Updated Date: Sat, 25 Apr 2026 04:08 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ 1 ਕਰੋੜ 17 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਸੀਨੀਅਰ ਸੈਕੰਡਰੀ ਸਕੂਲ ਕਾਹਨਗੜ੍ਹ, ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਅਤੇ ਸੀਨੀਅਰ ਮਾਡਲ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਆਧੁਨਿਕ ਕਲਾਸ ਰੂਮ, ਸਾਇੰਸ ਲੈਬ ਅਤੇ ਹੋਰ ਲੋੜੀਂਦੇ ਕਾਰਜ ਕਰਵਾਏ ਗਏ ਹਨ। ਪੰਜਾਬ ਦਾ ਆਧਾਰ ਸਿੱਖਿਆ, ਸਿਹਤ ਤੇ ਖੇਤੀਬਾੜੀ ਹੈ। ਸਿੱਖਿਆ, ਸਿਹਤ ਤੇ ਖੇਤੀਬਾੜੀ ਦੇ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਕਾਰਜਸ਼ੀਲ ਹੈ। ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਹੀ ਸਿਹਤ ਸੇਵਾਵਾਂ ਪਿੰਡ ਪੱਧਰ ਤੱਕ ਪਹੰਚਾਉਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਿਵੇਕਲੇ ਉਪਰਾਲੇ ਕੀਤੇ ਜਾ ਰਹੇ ਹਨ। ਸਿੱਖਿਆ ਕ੍ਰਾਂਤੀ ਦਾ ਉਦੇਸ਼ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਯੋਜਨਾਬੱਧ ਯਤਨ ਕਰਨਾ ਹੈ। ਉਨ੍ਹਾਂ ਸਿੱਖਿਆ ਕਰਾਂਤੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਨੀਲਮ ਰਾਣੀ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਡਾ. ਪਰਮਜੀਤ ਸਿੰਘ ਭੋਗਲ ਦੇ ਸਹਿਯੋਗ ਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਬਲਾਕ ਸੰਮਤੀ ਬੁਢਲਾਡਾ ਦੇ ਚੇਅਰਮੈਨ ਬਲਬੀਰ ਸਿੰਘ, ਸਾਬਕਾ ਸਰਪੰਚ ਰਾਜਵੀਰ ਸਿੰਘ, ਸਰਪੰਚ ਜਗਸੀਰ ਸਿੰਘ, ਜਗਤਾਰ ਸਿੰਘ, ਲਲਿਤ ਜੈਨ, ਪ੍ਰਿੰਸੀਪਲ ਦਰਸ਼ਨ ਬਰੇਟਾ, ਸਿਮਰਨਦੀਪ ਸਿੰਘ, ਪਰਵਿੰਦਰ ਸਿੰਘ, ਹੈਡ ਮਾਸਟਰ ਮਨਦੀਪ ਸਰਾਂ, ਹੈਡ ਮਾਸਟਰ ਗੁਰਜੰਟ ਸਿੰਘ, ਇੰਚਾਰਜ ਪ੍ਰਿੰਸੀਪਲ ਕ੍ਰਿਸ਼ਨ ਚੌਹਾਨ, ਇੰਚਾਰਜ ਪ੍ਰਿੰਸੀਪਲ ਪਰਵਿੰਦਰ ਸਿੰਘ, ਇੰਚਾਰਜ ਪ੍ਰਿੰਸੀਪਲ ਨਰਸੀ ਸਿੰਘ, ਚੇਅਰਮੈਨ ਬੰਤ ਸਿੰਘ, ਬਲਵੀਰ ਸਿੰਘ ਅਤੇ ਪਿਆਰਾ ਸਿੰਘ ਗੁਰਨੇ ਕਲਾਂ ਹਾਜ਼ਰ ਸਨ।