ਜੀਆਈਐੱਮਟੀ ਕਾਲਜ ’ਚ ਨਵੇਂ ਸਾਲ ਦਾ ਜਸ਼ਨ ਮਨਾਇਆ
ਸਥਾਨਕ ਜੀਆਈ ਐਮਟੀ ਕਾਲਜ ਵਿਖੇ ਨਵੇਂ
Publish Date: Thu, 01 Jan 2026 06:44 PM (IST)
Updated Date: Thu, 01 Jan 2026 06:47 PM (IST)

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਸਥਾਨਕ ਜੀਆਈਐੱਮਟੀ ਕਾਲਜ ਵਿਖੇ ਨਵੇਂ ਸਾਲ ਦੀ ਆਮਦ ਤੇ ਚੇਅਰਮੈਨ ਡਾ. ਨਵੀਨ ਸਿੰਗਲਾ, ਪ੍ਰਿੰਸੀਪਲ ਡਾ. ਰੇਖਾ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਖੁਸ਼ੀਆਂ ਭਰਿਆ ਜਸ਼ਨ ਮਨਾਇਆ। ਇਸ ਮੌਕੇ ਕਾਲਜ ਦਾ ਮਾਹੌਲ ਉਤਸ਼ਾਹ, ਉਮੀਦ ਅਤੇ ਰੰਗੀਨ ਸਰਗਰਮੀਆਂ ਨਾਲ ਗੂੰਜ ਉੱਠਿਆ। ਜਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਸੁਰੀਲੇ ਗੀਤ ਪੇਸ਼ ਕੀਤੇ ਗਏ, ਜਿਨ੍ਹਾਂ ਨਾਲ ਸਾਰਾ ਪ੍ਰੋਗਰਾਮ ਖੁਸ਼ਨੁਮਾ ਬਣ ਗਿਆ। ਪ੍ਰੋਗਰਾਮ ਵਿੱਚ ਖੇਡੀ ਗਈ ਕੁਸ਼ਨ ਗੇਮ ਨੇ ਵਿਦਿਆਰਥੀਆਂ ਨੂੰ ਖਾਸ ਤੌਰ ’ਤੇ ਉਤਸਾਹਿਤ ਕੀਤਾ। ਗੇਮ ਦੌਰਾਨ ਹਾਰਨ ਵਾਲੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਹੁਨਰ ਅਤੇ ਗਿਆਨ ਨੂੰ ਪਰਖਦੇ ਹੋਏ ਦਿਲਚਸਪ ਸਵਾਲ-ਜਵਾਬ ਕਰਵਾਏ ਗਏ, ਜਿਸ ਨਾਲ ਸਿੱਖਣ ਅਤੇ ਮਨੋਰੰਜਨ ਦਾ ਸੁੰਦਰ ਮਿਲਾਪ ਦੇਖਣ ਨੂੰ ਮਿਲਿਆ। ਇਸ ਮੌਕੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਵੇਂ ਸਾਲ ਵਿੱਚ ਉਹ ਪੜ੍ਹਾਈ ਦੇ ਨਾਲ-ਨਾਲ ਆਪਣੇ ਚਰਿੱਤਰ, ਆਚਰਨ ਅਤੇ ਸਮਾਜਿਕ ਜ਼ਿੰਮੇਵਾਰੀਆਂ ’ਤੇ ਵੀ ਖਾਸ ਧਿਆਨ ਦੇਣ। ਉਨ੍ਹਾਂ ਨੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਆਦਰ ਨਾਲ ਨਾਲ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਡਾ. ਰੇਖਾ ਨੇ ਵਿਦਿਆਰਥੀਆਂ ਨੂੰ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਹਾਵਣੇ ਭਵਿੱਖ ਦੀ ਕਾਮਨਾ ਕੀਤੀ ਅਤੇ ਪੜ੍ਹਾਈ ਵਿੱਚ ਲਗਨ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।