ਨਵੇਂ ਦਾਖ਼ਲ ਹੋਏ ਬੱਚਿਆਂ ਦਾ ਕੀਤਾ ਸਵਾਗਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਫੜੇ
Publish Date: Tue, 07 Apr 2026 06:44 PM (IST)
Updated Date: Wed, 08 Apr 2026 04:09 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਫੜੇ ਭਾਈਕਾ ਵਿਖੇ ਛੇਵੀਂ ਅਤੇ ਹੋਰ ਜਮਾਤਾਂ ਵਿੱਚ ਨਵੇਂ ਦਾਖ਼ਲ ਹੋਏ ਬੱਚਿਆਂ ਦਾ ਨਿੱਘਾ ਸਵਾਗਤ ਬੜੇ ਹੀ ਨਿਵੇਕਲੇ ਢੰਗ ਨਾਲ ਕੀਤਾ ਗਿਆ। ਲੈਕਚਰਾਰ ਗੁਰਜੀਤ ਸਿੰਘ ਔਲਖ ਨੇ ਦੱਸਿਆ ਕਿ ਜਮਾਤਾਂ ਦੇ ਕਮਰਿਆਂ ਦੀ ਸਜਾਵਟ ਕੀਤੀ ਗਈ। ਬੱਚਿਆਂ ਨੂੰ ਚਾਕਲੇਟ, ਬਿਸਕੁਟ ਤੇ ਟਾਫ਼ੀਆ ਵੰਡੀਆਂ ਗਈਆਂ। ਇਸ ਮੌਕੇ ਲੈਕਚਰਾਰ ਰੇਨੂੰ ਸਿੰਗਲਾ, ਐਸਐਮਸੀ ਚੇਅਰਮੈਨ ਬਲਵੀਰ ਸਿੰਘ ਨੇ ਬੱਚਿਆਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਵਿੱਚ ਦਿਨੋ ਦਿਨ ਸੁਧਾਰ ਹੁੰਦਾ ਜਾ ਰਿਹਾ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਤਰੀਕੇ ਨਾਲ਼ ਪੜ੍ਹਾਈ ਕਰਵਾਈ ਜਾ ਰਹੀ ਹੈ ਤੇ ਏਆਈ ਤਕਨੀਕ ਨੂੰ ਲਾਗੂ ਕੀਤਾ ਜਾ ਰਿਹਾ ਹੈ। ਇਸ ਕਰਕੇ ਬਹੁਤ ਸਾਰੇ ਮਾਪੇ ਸਰਕਾਰੀ ਸਕੂਲਾਂ ਨਾਲ਼ ਜੁੜ ਰਹੇ ਹਨ ਤੇ ਆਪਣੇ ਬੱਚਿਆਂ ਨੂੰ ਦਾਖ਼ਲ ਕਰਵਾਉਣ ਲਈ ਪਹਿਲ ਕਦਮੀ ਕਰ ਰਹੇ ਹਨ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।