ਬੋਹਾ ਤੇ ਬਰੇਟਾ ਨਗਰ ਕੌਂਸਲ ਦੇ ਨਵੇਂ ਜੇਤੂ ਕੌਂਸਲਰ ‘ਆਪ’ ’ਚ ਸ਼ਾਮਲ
ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ
Publish Date: Wed, 10 Jun 2026 05:46 PM (IST)
Updated Date: Thu, 11 Jun 2026 04:03 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਨਗਰ ਪੰਚਾਇਤ ਬੋਹਾ ਦੇ 3 ਕੌਂਸਲਰ ਅਤੇ ਨਗਰ ਕੌਂਸਲ ਬਰੇਟਾ ਦੇ 6 ਕੌਂਸਲਰਾਂ ਨੇ ਰਾਜਵੀਰ ਸਿੰਘ ਘੁੰਮਣ (ਪੀਏ 2 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ) ਨੇ ਅਤੇ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਹਲਕਾ ਬੁਢਲਾਡਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸ ਸਮੇਂ ਨਗਰ ਪੰਚਾਇਤ ਬੋਹਾ ਤੋਂ ਪਾਰਟੀ ਵਿੱਚ ਸਰਦਾਰ ਕੁਲਵੰਤ ਸਿੰਘ (ਵਾਰਡ ਨੰਬਰ. 6), ਕਿਰਪਾਲ ਸਿੰਘ ਖਾਲਸਾ, ਵਾਰਡ ਨੰਬਰ. 4 ਅਤੇ ਚਰਨਜੀਤ ਸਿੰਘ ਚੰਨੀ, ਵਾਰਡ ਨੰਬਰ. 1 ਸ਼ਾਮਲ ਹੋਏ। ਇਸ ਦੇ ਇਲਾਵਾ ਨਗਰ ਕੌਂਸਲ ਬਰੇਟਾ ਤੋਂ ਪਾਰਟੀ ਵਿੱਚ ਗਗਨਦੀਪ ਸਿੰਘ, ਵਾਰਡ ਨੰਬਰ. 8, ਲਖਵਿੰਦਰ ਕੁਮਾਰ ਲੱਕੀ, ਵਾਰਡ ਨੰਬਰ. 10, ਮਨਪ੍ਰੀਤ ਕੌਰ ਪਤਨੀ ਸੋਨੀ ਰਾਮ, ਵਾਰਡ ਨੰਬਰ. 12, ਅਮਰਜੀਤ ਦੇਵੀ ਵਾਰਡ ਨੰਬਰ. 7, ਗਗਨਦੀਪ ਕੌਰ ਪਤਨੀ ਲਖਵਿੰਦਰ ਸਿੰਘ ਬਜਰੰਗੀ, ਵਾਰਡ ਨੰਬਰ. 9, ਸੰਦੀਪ ਕੌਰ ਪਤਨੀ ਜੀਵਨ ਸਿੰਘ, ਵਾਰਡ ਨੰਬਰ. 11 ਸ਼ਾਮਲ ਹੋਏ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ ਆਪਣੇ ਇਲਾਕਿਆਂ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਫੰਡਾਂ ਦੀ ਘਾਟ ਨਹੀਂ ਆਉਣ ਦੇਣਗੇ। ਨਗਰ ਕੌਸਲ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰੇਗੀ। ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਚੁਣੇ ਹੋਏ ਨੁਮਾਇੰਦਿਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜ੍ਹੇ ਹਨ। ਇਸ ਮੌਕੇ ਨਵੇਂ ਸ਼ਾਮਲ ਹੋਏ ਕੌਂਸਲਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਹ ਸਮਾਗਮ ਵਿੱਚ ਰਣਜੀਤ ਸਿੰਘ ਚੇਅਰਮੈਨ, ਜਗਸੀਰ ਜੱਗਾ ਕੌਂਸਲਰ , ਸੰਤੋਖ ਸਾਗਰ ਕੌਂਸਲਰ , ਕੇਵਲ ਸ਼ਰਮਾ ਸ਼ਹਿਰੀ ਪ੍ਰਧਾਨ, ਸੰਦੀਪ ਬੱਗਾ ਕੌਂਸਲਰ , ਰਜਿੰਦਰ ਸਿੰਘ, ਕੁਲਵਿੰਦਰ ਬਜ਼ਰੰਗੀ ਗੁਰਪਾਲ ਸਿੰਘ, ਜਲਾਵਰ ਸਿੰਘ, ਗੁਰਮੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਨੇ ਸ਼ਾਮਲ ਹੋਏ ਐਮ ਸੀ ਸਹਿਬਾਨਾਂ ਨੂੰ ਵਧਾਈ ਦਿੱਤੀ।