ਕਿਸਾਨਾਂ ਮੰਡੀਆਂ ’ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਏਡੀਸੀ ਪੂਨਮ ਸਿੰਘ
ਕਿਸਾਨਾਂ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ-ਏਡੀਸੀ ਪੂਨਮ ਸਿੰਘ
Publish Date: Thu, 22 Oct 2026 06:51 PM (IST)
Updated Date: Thu, 22 Oct 2026 06:54 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਖਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਨਾਲੋ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ 41274 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 36004 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 73 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੋਂ ਇਲਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।