ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅਗਲੀ ਸੁਣਵਾਈ 6 ਮਾਰਚ ਨੂੰ
ਅਦਾਲਤ ਦਾ ਸਮਾਂ ਸਮਾਪਤ ਹੋਣ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸੁਖਪਾਲ ਸਿੰਘ ਦੀ ਗਵਾਹੀ ਨਹੀਂ ਹੋ ਸਕੀ। ਇਸ ਕਾਰਨ ਮਾਨਸਾ ਦੀ ਮਾਣਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ 6 ਮਾਰਚ 2026 ਨੂੰ ਤੈਅ ਕੀਤੀ ਗਈ ਹੈ।
Publish Date: Sat, 28 Feb 2026 11:17 AM (IST)
Updated Date: Sat, 28 Feb 2026 11:19 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ ; ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਅਗਲੀ ਸੁਣਵਾਈ 6 ਮਾਰਚ ਨੂੰ ਹੋਵੇਗੀ। ਅੱਜ ਦੁਪਹਿਰ ਵੇਲੇ ਜਾਣਕਾਰੀ ਦਿੰਦਿਆਂ ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਅੱਜ ਗਵਾਹੀ ਸੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਸੁਖਪਾਲ ਸਿੰਘ ਪਾਲੀ, ਜਗਤਾਰ ਸਿੰਘ ਅਤੇ ਜਸਵੀਰ ਸਿੰਘ ਗਵਾਹੀ ਦੇਣ ਲਈ ਹਾਜ਼ਰ ਹੋਏ ਸਨ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਵਿੱਚੋਂ ਗਵਾਹ ਜਗਤਾਰ ਸਿੰਘ ਅਤੇ ਜਸਵੀਰ ਸਿੰਘ ਦੀ ਗਵਾਹੀ ਮਾਨਸਾ ਦੀ ਅਦਾਲਤ ਵਿੱਚ ਹੋ ਚੁੱਕੀ ਹੈ। ਅਦਾਲਤ ਦਾ ਸਮਾਂ ਸਮਾਪਤ ਹੋਣ ’ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਸੁਖਪਾਲ ਸਿੰਘ ਦੀ ਗਵਾਹੀ ਨਹੀਂ ਹੋ ਸਕੀ। ਇਸ ਕਾਰਨ ਮਾਨਸਾ ਦੀ ਮਾਣਯੋਗ ਅਦਾਲਤ ਵੱਲੋਂ ਅਗਲੀ ਸੁਣਵਾਈ 6 ਮਾਰਚ 2026 ਨੂੰ ਤੈਅ ਕੀਤੀ ਗਈ ਹੈ।