- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਅੱਜ ਪੇਸ਼ੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 14 ਅਗਸਤ 2026 ਦੀ ਤਾਰੀਖ ਤੈਅ ਕੀਤੀ ਹੈ। ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੂਸੇਵਾਲਾ ਕੇਸ ’ਚ ਅਗਲੀ ਸੁਣਵਾਈ 14 ਅਗਸਤ 2026 ਨੂੰ ਹੋਵੇਗੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ,ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਅੱਜ ਪੇਸ਼ੀ ਸੀ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 14 ਅਗਸਤ 2026 ਦੀ ਤਾਰੀਖ ਤੈਅ ਕੀਤੀ ਹੈ। ਵਕੀਲ ਸਤਿੰਦਰ ਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੂਸੇਵਾਲਾ ਕੇਸ ’ਚ ਅਗਲੀ ਸੁਣਵਾਈ 14 ਅਗਸਤ 2026 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਅਦਾਲਤ ਨੇ 4 ਗਵਾਹਾਂ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਸੀ। ਇੰਨ੍ਹਾਂ ਵਿੱਚੋਂ 2 ਗਵਾਹਾਂ ਨੇ ਆਪਣੀ ਹਾਜ਼ਰੀ ਲਗਵਾਈ, ਜਦੋਂਕਿ ਗਵਾਹ ਅੱਜ ਹਾਜ਼ਰ ਨਹੀਂ ਹੋਏ। ਅੱਜ ਵਕੀਲਾਂ ਦੀ ਹੜਤਾਲ ਹੋਣ ਕਾਰਨ ਅਦਾਲਤ ਵੱਲੋਂ ਅਗਲੀ ਤਾਰੀਖ 14 ਅਗਸਤ 2026 ਨੂੰ ਤੈਅ ਕੀਤੀ ਗਈ ਹੈ। ਇੱਥੇ ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ ਅਦਾਲਤ ’ਚ ਲਗਾਤਾਰ ਚੱਲ ਰਿਹਾ ਹੈ।