ਐਨਐਚਐਮ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਐਨ.ਐਚ.ਐਮ ਇੰਪਲਾਇਜ ਯੂਨੀਅਨ ੇੋਿੱ ੱਿੋੇੱ ਿੋੇੱਿ ੋੇਿ
Publish Date: Thu, 20 Aug 2026 06:06 PM (IST)
Updated Date: Fri, 21 Aug 2026 04:04 AM (IST)
ਫ਼ੋਟੋ : 03 ਐਮਏਐਨ ਕੈਪਸ਼ਨ : ਐਨਐਚਐਮ ਕਾਮੇ ਨਾਅਰੇਬਾਜ਼ੀ ਕਰਦੇ ਹੋਏ । ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਐੱਨਐੱਚਐੱਮ ਇੰਪਲਾਇਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਮਾਨਸਾ ਦੇ ਸਮੂਹ ਐਨਐਚਐਮ ਕਰਮਚਾਰੀਆਂ ਵੱਲੋਂ ਅੱਜ ਕੰਮ ਛੱਡੋ ਹੜ੍ਹਤਾਲ ਦੇ ਛੇਵੇਂ ਦਿਨ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੌਕੇ ਅਵਤਾਰ ਸਿੰਘ ਜ਼ਿਲ੍ਹਾ ਆਗੂ ਐਨਐਚਐਮ ਇੰਪਲਾਇਜ਼ ਯੂਨੀਅਨ ਮਾਨਸਾ ਨੇ ਕਿਹਾ ਕਿ ਮੌਜੂਦਾ ਸੱਤਾਧਾਰੀ ਪਾਰਟੀ ਦੀ ਸਰਕਾਰ ਦੇ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਵੱਲੋਂ ਐਨਐਚਐਮ ਇੰਪਲਾਇਜ਼ ਕਰਮਚਾਰੀਆਂ ਨਾਲ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਤਕਰੀਬਨ 52 ਦੇ ਕਰੀਬ ਮੀਟਿੰਗਾਂ ਕੀਤੀਆਂ ਹਨ, ਪਰ ਮੌਜੂਦਾ ਸਰਕਾਰ ਦੇ ਮੰਤਰੀਆਂ ਵੱਲੋਂ ਮੀਟਿੰਗਾਂ ਵਿਚ ਲਾਰੇ ਲੱਪੇ ਲਗਾ ਕੇ ਹੀ ਸਮਾਂ ਲੰਘਾਇਆ ਹੈ। ਇਸ ਕਰਕੇ ਰੋਸ ਵਜੋਂ ਐਨਐਚਐਮ ਕਰਮਚਾਰੀਆਂ ਵੱਲੋਂ ਪੂਰ੍ਹੇ ਪੰਜਾਬ ਦੇ ਜ਼ਿਲ੍ਹਿਆਂ ਵਿਚ ਮੌਜੂਦਾ ਸਰਕਾਰ ਦੇ ਲਾਰਿਆਂ ਤੋਂ ਅੱਕ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਇਸ ਮੌਕੇ ਰਾਜਵੀਰ ਕੌਰ ਨੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਇੱਕ ਪੈਸੇ ਦਾ ਵੀ ਵਾਧਾ ਨਹੀਂ ਕੀਤਾ ਹੈ। ਇਸ ਮੌਕੇ ਕਰਮਵੀਰ ਕੌਰ ਜ਼ਿਲ੍ਹਾ ਆਗੂ ਨੇ ਮੰਗ ਕਰਦਿਆਂ ਕਿਹਾ ਕਿ ਐਨਐਚਐਮ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਐਨਐਚਐਮ ਦੇ ਸਾਰੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਅਤੇ ਐਨਐਚਐਮ ਦੇ ਸਾਰੇ ਆਊਟਸੋਰਸ ਕਰਮਚਾਰੀਆਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਐਨਐਚਐਮ ਦੇ ਸਾਰੇ ਕੱਚੇ/ ਆਊਟਸੋਰਸ ਕਰਮਚਾਰੀਆਂ ਨੂੰ ਮਹੀਨੇ ਦੀ 5 ਤਾਰੀਖ ਤੱਕ ਤਨਖ਼ਾਹ ਦੇਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਜਗਦੇਵ ਸਿੰਘ, ਰੇਨੂੰ ਸਿੰਗਲਾ, ਹੈਰੀ ਗੋਇਲ, ਰੋਬਿਨ ਮਿੱਤਲ, ਮੀਨਾਕਸ਼ੀ, ਦੀਪ ਸ਼ਿਖਾ, ਸ਼ਰਨਜੀਤ ਕੌਰ, ਹਰਜਿੰਦਰ ਸਿੰਘ, ਕ੍ਰਿਸ਼ਨ ਜਿੰਦਲ,ਸੰਤੋਸ਼ ਭਾਰਤੀ, ਪ੍ਰਤਾਪ ਸਿੰਘ ਜ਼ਿਲ੍ਹਾ ਪ੍ਰਧਾਨ ਪੀਐਸਐਮਯੂ, ਲਲਿਤ ਕੁਮਾਰ ਆਦਿ ਹਾਜ਼ਰ ਸਨ।