ਨਹਿਰੂ ਕਾਲਜ ਦੇ ਸਟੇਡੀਅਮ ਨੇੜਲਾ 2 ਕਿ.ਮੀ. ਏਰੀਆ ‘ਨੋ ਡਰੋਨ ਜ਼ੋਨ ਘੋਸ਼ਿਤ’'
ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ
Publish Date: Sat, 24 Jan 2026 06:35 PM (IST)
Updated Date: Sun, 25 Jan 2026 04:13 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘‘ਨੌ ਡਰੋਨ ਜ਼ੋਨ’’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਗਾਈ। ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਅੰਦਰ 26 ਜਨਵਰੀ 2026 (ਗਣਤੰਤਰ ਦਿਵਸ) ਦੇ ਸਮਾਗਮ ਦੌਰਾਨ ਵੀਆਈਪੀ ਦੀ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਸਮਾਗਮ ਵਾਲੀ ਜਗ੍ਹਾ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ਘੋਸ਼ਿਤ ਕਰਕੇ ' ਨੌ ਡਰੋਨ ਜ਼ੋਨ'' ਐਲਾਨਿਆ ਗਿਆ ਹੈ ਅਤੇ ਕਿਸੇ ਨੂੰ ਵੀ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੈ। ਇਹ ਹੁਕਮ 26 ਜਨਵਰੀ, 2026 ਲਈ ਲਾਗੂ ਰਹੇਗਾ।