- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਤੋੜ-ਭੰਨ ਅਤੇ ਫਿਰਕੂ ਬਿਆਨਬਾਜ਼ੀ ਕਰ ਕੇ ਡਰਾਉਣ-ਧਮਕਾਉਣ ਦੇ ਮਾਮਲਿਆਂ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨਸਾਫ਼ ਕਮੇਟੀ ਨੇ ਅਨੁਸ਼ਾਸਨਹੀਣ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੀ ਹਮਾਇਤ ਕੀਤੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਮਾਨਸਾ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਵੈਭਵ ਚੌਧਰੀ ਨੇ ਵਪਾਰੀਆਂ, ਦੁਕਾਨਦਾਰਾਂ ਅਤੇ ਇਨਸਾਫ਼ ਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਡੀਆਈਜੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਨਾ ਉਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹੋਵੇਗਾ ਅਤੇ ਨਾ ਸਸਕਾਰ।
ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਤੋੜ-ਭੰਨ ਅਤੇ ਫਿਰਕੂ ਬਿਆਨਬਾਜ਼ੀ ਕਰ ਕੇ ਡਰਾਉਣ-ਧਮਕਾਉਣ ਦੇ ਮਾਮਲਿਆਂ ਵਿੱਚ ਦੋ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨਸਾਫ਼ ਕਮੇਟੀ ਨੇ ਅਨੁਸ਼ਾਸਨਹੀਣ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਾਰਵਾਈ ਦੀ ਹਮਾਇਤ ਕੀਤੀ ਹੈ। ਡੀਆਈਜੀ ਨੇ ਕਿਹਾ ਕਿ ਅਮਨ-ਕਾਨੂੰਨ ਭੰਗ ਕਰਨ ਜਾਂ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਕਮੇਟੀ ਦੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਸ਼ਲਾਘਾ ਕੀਤੀ।
ਐੱਸਐੱਸਪੀ ਨੇ ਦੱਸਿਆ ਕਿ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਬਾਜ਼ਾਰਾਂ ਵਿੱਚ ਪੁਲਿਸ ਗਸ਼ਤ ਵਧਾਈ ਗਈ ਹੈ ਅਤੇ ਆਵਾਜਾਈ ਸੁਚਾਰੂ ਰੱਖਣ ਲਈ ਟ੍ਰੈਫ਼ਿਕ ਪੁਲਿਸ ਨੂੰ ਪੁਖ਼ਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।