ਐਨਐਸਐਸ ਕੈਂਪ ਦੀ ਸੰਪੂਰਨਤਾ ’ਤੇ ਸਮਾਗਮ ਮੁਕੰਮਲ
ਖਾਲਸਾ ਸੀਨੀਅਰ ਸੈਕੰਡਰੀ ਸਕੂਲ
Publish Date: Tue, 31 Mar 2026 07:46 PM (IST)
Updated Date: Wed, 01 Apr 2026 04:16 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਐਨਐਸਐਸ ਕੈਂਪ ਦੀ ਸੰਪੂਰਨਤਾ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਹ ਕੈਂਪ 25 ਮਾਰਚ 2026 ਤੋਂ 31 ਮਾਰਚ 2026 ਤੱਕ ਪ੍ਰੋਗਰਾਮ ਅਫ਼ਸਰ ਦਵਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਸਮਾਰੋਹ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਖੇਤਰਾਂ ਵਿੱਚ ਆਪਣੇ ਭਵਿੱਖ ਨੂੰ ਸੰਵਾਰਨ ਲਈ ਉਪਲੱਬਧ ਮੌਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਆ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਦਰਸ਼ਨ ਸਿੰਘ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਪਰਮਜੀਤ ਕੌਰ ਨੇ ਇਲਾਕੇ ਵਿੱਚ ਕੂੜੇ ਦੀ ਸਮੱਸਿਆ ਦਾ ਜ਼ਿਕਰ ਕੀਤਾ, ਜਿਸਦਾ ਤੁਰੰਤ ਹੱਲ ਵਿਧਾਇਕ ਵਿਜੈ ਸਿੰਗਲਾ ਵੱਲੋਂ ਯਕੀਨੀ ਬਣਾਇਆ ਗਿਆ।
ਇਸ ਮੌਕੇ ਮੈਡਮ ਕਿਰਨਜੀਤ ਕੌਰ, ਸਿੱਧੂ ਮਨਜੀਤ ਕੌਰ, ਰਛਪਾਲ ਸਿੰਘ, ਮੋਨਿਕਾ ਰਾਣੀ ਅਤੇ ਕਿਰਨਜੀਤ ਕੌਰ ਹਾਜ਼ਰ ਰਹੇ। ਦਸਮੇਸ਼ ਸਕੂਲ ਦੇ ਡਾਇਰੈਕਟਰ ਜੁਗਰਾਜ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਮਾਗਮ ਦੌਰਾਨ ਕੈਂਪ ਵਿੱਚ ਚੰਗਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਦਮਨਪ੍ਰੀਤ ਕੌਰ ਨੂੰ ਬੈਸਟ ਵਲੰਟੀਅਰ ਦਾ ਅਵਾਰਡ ਮਿਲਿਆ। ਇਸ ਪ੍ਰੋਗਰਾਮ ਦਾ ਸਟੇਜ ਸੰਚਾਲਨ ਡੀ.ਪੀ.ਈ. ਮੇਵਾ ਸਿੰਘ ਵੱਲੋਂ ਬਹੁਤ ਸੁਚੱਜੇ ਢੰਗ ਨਾਲ ਕੀਤਾ ਗਿਆ।