ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਐਨਐਸਐਸ ਦਾ ਓਰੀਐਂਟੇਸ਼ਨ ਪ੍ਰੋਗਰਾਮ ਸਫ਼ਲਤਾ ਪੂਰਵਕ ਸੰਪੰਨ ਗੁਰੂ ਨਾਨਕ ਕਾਲਜ, ਬੁਢਲਾਡਾ ਵਿਖੇ
Publish Date: Sat, 19 Sep 2026 05:17 PM (IST)
Updated Date: Sat, 19 Sep 2026 05:20 PM (IST)
ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਅੱਜ ਐਨਐਸਐਸ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕੀਤਾ ਗਿਆ। ਇਸ ਦੌਰਾਨ ਡਾ. ਜਗਦੀਪ ਸਿੰਘ ਨੇ ਪ੍ਰੋਗਰਾਮ ਦੀ ਸ਼ੁਰੂਆਤ ਵਿਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਐਨਐਸਐਸ ਦੀਆਂ ਆਉਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਸ਼ਨ ਦੌਰਾਨ ਕਾਲਜ ਵਿੱਚ ਸਫ਼ਾਈ ਮੁਹਿੰਮ, ਰੁੱਖ ਲਗਾਓ ਮੁਹਿੰਮ, ਖੂਨਦਾਨ ਕੈਂਪ, ਸੜਕ ਸੁਰੱਖਿਆ ਜਾਗਰੂਕਤਾ ਸੈਮੀਨਾਰ ਅਤੇ ਸੱਤ ਰੋਜ਼ਾ ਸਪੈਸ਼ਲ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਸ ਵਿੱਚ ਵਿਦਿਆਰਥੀਆਂ ਨੂੰ ਸਮਾਜ ਸੇਵਾ ਨਾਲ ਸਿੱਧਾ ਜੁੜਨ ਦਾ ਮੌਕਾ ਮਿਲੇਗਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨਐਸਐਸ ਸਿਰਫ਼ ਇੱਕ ਸੰਸਥਾ ਹੀ ਨਹੀਂ, ਸਗੋਂ ਸੇਵਾ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਕਿਤਾਬੀ ਗਿਆਨ ਦੇ ਨਾਲ - ਨਾਲ ਸਮਾਜਿਕ ਗਿਆਨ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਪ੍ਰੋ. ਰਮਨਜੀਤ ਕੌਰ ਕਮਰਸ ਵਿਭਾਗ, ਡਾ. ਗੁਰਪ੍ਰੀਤ ਕੌਰ, ਫਿਜ਼ੀਕਲ ਐਜੂਕੇਸ਼ਨ ਵਿਭਾਗ, ਡਾ. ਗੁਰਜੀਤ ਕੌਰ ਹਿੰਦੀ ਵਿਭਾਗ, ਪ੍ਰੋ. ਗੁਰਵਿੰਦਰ ਸਿੰਘ ਪੰਜਾਬੀ ਵਿਭਾਗ, ਪ੍ਰੋ. ਸਿਮਰਨ ਸਿੰਘ ਕੰਪਿਊਟਰ ਵਿਭਾਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਵੀ ਵਿਦਿਆਰਥੀਆਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਐਨ.ਐਸ.ਐਸ. ਨਾਲ ਜੁੜਨ ਲਈ ਉਤਸ਼ਾਹਿਤ ਕੀਤਾ।