- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸੁਪਰੀਮ ਕੋਰਟ ਦੇ ਗੈਰ ਕੁਦਰਤੀ ਦਿੱਤੇ ਅਧਿਆਪਕ ਵਿਰੋਧੀ ਫ਼ੈਸਲੇ ਖਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ ਟੈੱਟ ਖਿਲਾਫ਼ ਲੜ ਰਹੀਆਂ ਸੰਘਰਸ਼ੀ ਜੱਥੇਬੰਦੀਆਂ ਵੱਲੋਂ ਸੰਘਰਸ਼ ਜ਼ਾਰੀ ਰੱਖਣ ਦਾ ਅਹਿਦ ਲੈਂਦੇ ਹੋਏ 11 ਅਪ੍ਰੈਲ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਣ ਦੀ ਘਰ ਵੱਲ ਰੋਸ ਮਾਰਚ ਕੀਤਾ ਜਾਵੇਗਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਟੀਈਟੀ ਖ਼ਿਲਾਫ਼ ਚੱਲਦੇ ਸੰਘਰਸ਼ ਵਿੱਚ ਸਿੱਖਿਆ ਮੰਤਰੀ ਪੰਜਾਬ ਸਰਕਾਰ ਵੱਲੋਂ ਜਥੇਬੰਦੀਆਂ ਨਾਲ ਮੀਟਿੰਗਾਂ ਵਿੱਚ ਵਾਅਦੇ ਕੀਤੇ ਸਨ ਕਿ ਟੀਈਟੀ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਰਿਵਿਊ ਪਟੀਸ਼ਨ ਦਾਇਰ ਕੀਤੀ ਜਾਵੇਗੀ। ਵਿਧਾਨ ਸਭਾ ਵਿੱਚ ਅਧਿਆਪਕਾਂ ਦੇ ਹੱਕ ਵਿੱਚ ਬਿੱਲ ਪਾਸ ਪਾਸ ਕੀਤਾ ਜਾਵੇਗਾ, ਪਰ ਇਸਦੇ ਉਲਟ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸੁਰੱਖਿਆ ਕਰਦੇ 2017 ਦੇ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਅਤੇ ਹਾਈਕੋਰਟ ਵਿੱਚ ਡਾਇਰੈਕਟਰ ਸਿੱਖਿਆ ਵਿਭਾਗ ਦੁਆਰਾ ਟੀ.ਈ.ਟੀ. ਪਾਸ ਤੋਂ ਬਿਨ੍ਹਾਂ ਪ੍ਰਮੋਸ਼ਨਾਂ ਨਾ ਕਰਨ ਦੇ ਦਿੱਤੇ ਹਲਫਨਾਮੇ ਤੋਂ ਜ਼ਾਹਿਰ ਹੋ ਗਿਆ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਅਧਿਆਪਕਾਂ ਨਾਲ ਵਾਅਦਾ ਖਿਲਾਫੀ ਕਰ ਰਿਹਾ ਹੈ। ਡੀ ਟੀ ਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਆਗੂਆਂ ਨੇ ਕਿਹਾ ਕਿ ਅਧਿਆਪਕਾਂ ਉਪਰ ਜ਼ਬਰੀ ਥੋਪੇ ਜਾ ਰਹੇ ਵਿਭਾਗੀ ਟੀਈਟੀ ਦੇ ਟੈਸਟ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸੰਘਰਸ਼ੀ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਜ਼ਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਦੀਆਂ 14 ਜਥੇਬੰਦੀਆਂ ਵੱਲੋਂ ਵਿਭਾਗੀ ਟੀਈਟੀ ਦੇ ਖਿਲਾਫ਼ 11 ਮਾਰਚ ਦੇ ਮੁੱਖ ਮੰਤਰੀ ਦੇ ਘਰ ਵੱਲ਼ ਰੋਸ ਮਾਰਚ ਵਿੱਚ ਅਧਿਆਪਕਾਂ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। ਜੇਕਰ ਇਸ ਬੇਲੋੜੇ ਅਤੇ ਜ਼ਬਰੀ ਥੋਪੇ ਟੀਈਟੀ ਕਾਰਨ ਕਿਸੇ ਵੀ ਅਧਿਆਪਕ ਦੀ ਨੌਕਰੀ ਜਾਂ ਪ੍ਰੋਮੋਸ਼ਨ ’ਤੇ ਕੋਈ ਖ਼ਤਰਾ ਆਉਂਦਾ ਹੈ ਤਾਂ ਜੱਥੇਬੰਦੀ ਉਸ ਅਧਿਆਪਕ ਦੀ ਜੀਅ ਜਾਨ ਨਾਲ ਉਨ੍ਹਾਂ ਨਾਲ ਸੰਘਰਸ਼ ਦੇ ਮੈਦਾਨ ਵਿੱਚ ਖੜ੍ਹੇਗੀ। ਉਨ੍ਹਾਂ ਅਧਿਆਪਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਅਧਿਆਪਕ ਦੀ ਨੌਕਰੀ ਨਹੀਂ ਜਾਣ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਇਸ ਮਾਰੂ ਫ਼ੈਸਲੇ ਖ਼ਿਲਾਫ਼ ਤਿੱਖੇ ਰੂਪ ਵਿੱਚ ਸਾਹਮਣੇ ਆਉਂਦੇ ਹੋਏ ਸੰਘਰਸ਼ਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਸੰਘਰਸ਼ ਹੀ ਇੱਕ ਅਜਿਹਾ ਰਾਹ ਹੈ। ਜਿਸ ਨਾਲ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਨੂੰ ਮੋੜਾ ਦਿੱਤਾ ਜਾ ਸਕੇ |ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਿਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ , ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘਆਦਿ ਅਧਿਆਪਕ ਆਗੂ ਹਾਜ਼ਰ ਸਨ।