ਸੁਖਮਨੀ ਸਾਹਿਬ ਪਾਠ ਦੌਰਾਨ ਵਿਧਾਇਕ ਸਿੰਗਲਾ ਨਤਮਸਤਕ
ਸਿਵਲ ਸਰਜਨ ਦਫਤਰ ਮਾਨਸਾ ਦੇ ਸਮੂਹ
Publish Date: Mon, 05 Jan 2026 05:45 PM (IST)
Updated Date: Tue, 06 Jan 2026 04:03 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਦਫ਼ਤਰ ਮਾਨਸਾ ਦੇ ਸਮੂਹ ਸਟਾਫ਼ ਵੱਲੋਂ ਨਵੇਂ ਸਾਲ ਦੀ ਆਮਦ ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕੀਤੀ। ਵਿਧਾਇਕ ਹਲਕਾ ਮਾਨਸਾ ਡਾ. ਵਿਜੇ ਸਿੰਗਲਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਨ੍ਹਾਂ ਵੱਲੋਂ ਗੁਰੂ ਸਾਹਿਬਾਨ ਦੇ ਦੱਸੇ ਮਾਰਗ ਅਨੁਸਾਰ ਸਮੂਹ ਸਟਾਫ਼ ਨੂੰ ਲੋੜਵੰਦ ਤੇ ਲੋਕਾਂ ਦੀ ਸੇਵਾ ਕਰਨ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਪਾਠ ਕਰਵਾ ਕੇ ਨਵੇਂ ਸਾਲ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਡਾ.ਰਣਜੀਤ ਸਿੰਘ ਰਾਏ ਵੱਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਸਮੂਹ ਸਟਾਫ਼ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ। ਸਰਕਾਰ ਦੀਆਂ ਸਿਹਤ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੇਵਾ ਭਾਵਨਾ ਨਾਲ ਕੰਮ ਕੀਤਾ ਜਾਣਾ ਚਾਹੀਦਾ ਹੈ।