ਦੂਸਰੇ ਦਿਨ ਜ਼ੀਰੋ ਤੋਂ ਪੰਜ ਸਾਲ ਤੱਕ ਦੇ 22162 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ : ਸਿਵਲ ਸਰਜਨ ਮਾਨਸਾ
ਪੋਲੀਓ ਵਰਗੀ ਗੰਭੀਰ ਅਤੇ ਲਾਇਲਾਜ ਬਿਮਾਰੀ
Publish Date: Tue, 24 Nov 2026 04:31 PM (IST)
Updated Date: Tue, 24 Nov 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ ਪੋਲੀਓ ਵਰਗੀ ਗੰਭੀਰ ਤੇ ਲਾਇਲਾਜ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਜ਼ਿਲ੍ਹੇ ਭਰ ਮਾਨਸਾ ਵਿਖੇ ਸਬ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਪਹਿਲੇ ਦਿਨ 26760 ਬਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ ਅਤੇ ਦੂਸਰੇ ਦਿਨ ਘਰ ਤੋਂ ਘਰ 22162 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ। ਬਾਕੀ ਰਹਿੰਦੇ ਬੱਚਿਆਂ ਨੂੰ ਤੀਸਰੇ ਦਿਨ ਘਰ ਤੋਂ ਘਰ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ 64223 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਮੁਹਿੰਮ ਨੂੰ ਸਫ਼ਲ ਬਣਾਉਣ ਲਈ 380 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਅਤੇ 13 ਟ੍ਰਾਂਜਿਟ ਟੀਮਾਂ ਤੇ 18 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁਹਿੰਮ ਦੀ ਨਿਗਰਾਨੀ ਲਈ 72 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਡਾ. ਸੰਦੀਪ ਚੰਡੀਗੜ ਤੋਂ ਸਟੇਟ ਆਬਜਰਬਰ ਨੇ ਸਲੱਮ ਬਸਤੀ ਠੂਠਿਆਂਵਾਲੀ ਰੋੜ ਤੇ ਚੈਕਿੰਗ ਕਰਦਿਆਂ ਦੱਸਿਆ ਕਿ 24 ਨਵੰਬਰ ਨੂੰ ਘਰ - ਘਰ ਜਾਣ ਵਾਲੀਆਂ ਟੀਮਾਂ ਬੂਥਾਂ ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ।