ਸੁਰਿੰਦਰ ਲਾਲੀ, ਮਾਨਸਾ : ਪਿੰਡ ਗੁਰਨੇ ਕਲਾਂ ਵਿਖੇ ਕਿਸਾਨ ਦੀ ਮੋਟਰ ਚਲਾਉਣ ਵੇਲੇ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਸਤਿਗੁਰ ਸਿੰਘ (30) ਪੁੱਤਰ ਨਛੱਤਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸਤਿਗੁਰ ਸਿੰਘ ਖੇਤਾਂ 'ਚ ਮੋਟਰ ਚਲਾਉਣ ਗਿਆ ਸੀ ਕਿ ਇਸ ਦੌਰਾਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਬੁਢਲਾਡਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਅਤੇ ਸਰਪੰਚ ਪਰਮਜੀਤ ਕੌਰ, ਪੰਚ ਅਮਰੀਕ ਸਿੰਘ, ਹਰਜੀਤ ਸਿੰਘ, ਪ੍ਰਸ਼ੋਤਮ ਸਿੰਘ, ਸਾਬਕਾ ਸਰਪੰਚ ਜਗਤਾਰ ਸਿੰਘ ਆਦਿ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਾਲੀ ਮਦਦ ਕਰਨ ਦੀ ਮੰਗ ਕੀਤੀ ਹੈ।