ਸਟਾਫ ਰਿਪੋਰਟਰ, ਮਾਨਸਾ : ਸੋਮਵਾਰ ਨੂੰ ਦੇਰ ਸ਼ਾਮ ਸਥਾਨਕ ਲੱਲੂਆਣਾ ਰੋਡ 'ਤੇ ਹੇਅਰ ਡਰੈਸਰ ਦੀ ਦੁਕਾਨ 'ਤੇ 2 ਗੁੱਟਾਂ ਦੀ ਲੜਾਈ ਦੌਰਾਨ ਗੋਲੀ ਲੱਗਣ ਅਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਕਾਰਨ ਇਕ ਨੌਜਵਾਨ ਦੀ ਮੌਤ ਅਤੇ 1 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਸਥਾਨ 'ਤੇ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ ਹੋਏ ਹਨ। ਹਾਸਲ ਹੋਈ ਜਾਣਕਾਰੀ ਅਨੁਸਾਰ ਮ੍ਰਿਤਕ ਬਲਵਿੰਦਰ ਸਿੰਘ ਪੁੱਤਰ ਸੋਹਣ ਲਾਲ ਕੋਰੜ ਦੇ ਟਿੱਬੇ ਦਾ ਦੱਸਿਆ ਜਾ ਰਿਹਾ ਹੈ। ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ 'ਤੇ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਪੜਤਾਲ ਜਾਰੀ ਹੈ।

Posted By: Jagjit Singh