- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ
ਮਾਨਸਾ
ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਮੁਹਿੰਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਚੋਣ ਅਫ਼ਸਰ- ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ (ਆਈਏਐਸ) ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਤੇ ਅਸੈਂਬਲੀ ਪੱਧਰ ਦੇ ਨੋਡਲ ਅਫ਼ਸਰਾਂ, ਏਐੱਲਐੱਮਟੀਸੀ, ਤਕਨੀਕੀ ਅਤੇ ਕਲੈਰੀਕਲ ਸਟਾਫ਼ ਦਾ ਇੱਕ ਰੋਜ਼ਾ ਸਿਖਲਾਈ ਸੈਸ਼ਨ ਸਥਾਨਕ ਬੱਚਤ ਭਵਨ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ ਦੀ ਮੌਜੂਦਗੀ ਵਿਚ ਜ਼ਿਲ੍ਹਾ ਪੱਧਰੀ ਮਾਸਟਰ ਟ੍ਰੇਨਰਾਂ ਵਿਨੇ, ਪ੍ਰਸ਼ਾਂਤ ਗਰਗ ਅਤੇ ਮਹਿੰਦਰ ਕੌਰ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫ਼ਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਫ਼ਾਰਮ ਵਿਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਉਦੇਸ਼, ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਹਰੇਕ ਬੀ.ਐਲ.ਓ 25 ਜੂਨ ਤੋਂ 24 ਜੁਲਾਈ ਤੱਕ ਆਪਣੇ ਆਪਣੇ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰਨ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਲਈ ਵੋਟਰਾਂ ਨੂੰ ਪ੍ਰਸ਼ਾਸਨਿਕ ਪੱਧਰ ਉਤੇ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ। ਟ੍ਰੇਨਿੰਗ ਦੌਰਾਨ ਵੋਟਰ ਸੂਚੀਆਂ ਦੀ ਸੋਧ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ, ਮ੍ਰਿਤਕ ਅਤੇ ਡੁਪਲੀਕੇਟ ਵੋਟਰਾਂ ਦੇ ਨਾਮ ਹਟਾਉਣ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ਿਕਾਇਤ ਸੈੱਲ, ਆਈ.ਟੀ. ਸਹਾਇਤਾ ਟੀਮ, ਸੋਸ਼ਲ ਮੀਡੀਆ ਨਿਗਰਾਨੀ ਟੀਮ, ਹੈਲਪ ਡੈਸਕ ਅਤੇ ਸਵੀਪ ਟੀਮ ਸਮੇਤ ਵੱਖ-ਵੱਖ ਟੀਮਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਵੀ ਹਾਜ਼ਰ ਸਨ।