ਗੁਰੂ ਨਾਨਕ ਕਾਲਜ ’ਚ ਕਰਵਾਈ ਇਕ ਦਿਨਾ ਵਰਕਸ਼ਾਪ
ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ
Publish Date: Wed, 21 Jan 2026 06:31 PM (IST)
Updated Date: Thu, 22 Jan 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈਟੀ ਦੇ ਨਵੇਂ ਰੁਝਾਨ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪੰਜਾਬ ਦੀ ਮਸ਼ਹੂਰ ਕੰਪਨੀ ਮੈਟਾਪੌਂਡਰ ਸਲਿਊਸ਼ਨ ਪ੍ਰਾਈਵੇਟ ਲਿਮਟਿਡ ਤੋਂ ਗੁਰਪ੍ਰੀਤ ਸਿੰਘ ਨੇ ਮਾਹਿਰ ਵਜੋਂ ਸ਼ਿਰਕਤ ਕੀਤੀ। ਕੰਪਿਊਟਰ ਸਾਇੰਸ ਵਿਭਾਗ ਮੁਖੀ ਡਾ. ਰੇਖਾ ਕਾਲੜਾ ਨੇ ਕਿਹਾ ਕਿ ਅੱਜ ਦਾ ਯੁੱਗ ਤਕਨੀਕ ਦਾ ਯੁੱਗ ਹੈ। ਇਸ ਇਲਾਕੇ ਵਿੱਚ ਅਸੀਂ ਰਹਿ ਰਹੇ ਹਾਂ ਇਸ ਇਲਾਕੇ ਨੂੰ ਇਸ ਯੁੱਗ ਦੇ ਹਾਣ ਦਾ ਕਰਨ ਲਈ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵਰਕਸ਼ਾਪ ਤੇ ਸੈਮੀਨਾਰ ਕਰਵਾਇਆ ਜਾਂਦਾ ਹੈ। ਅੱਜ ਦੀ ਵਰਕਸ਼ਾਪ ਵਿੱਚ ਆਈਟੀ ਦੇ ਨਵੇਂ ਰੁਝਾਨ ਸਬੰਧੀ ਜਾਗਰੂਕਤਾ ਦਿੱਤੀ ਜਾਵੇਗੀ। ਆਈਟੀ ਮਾਹਿਰ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ, ਵੈੱਬਸਾਈਟ ਡਿਵੈੱਲਪਮੈਂਟ ਤੇ ਡੀਪ ਲਰਨਿੰਗ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਬਾਰੇ ਗਿਆਨ ਹੋਣਾ ਬੇਹੱਦ ਜ਼ਰੂਰੀ ਹੈ। ਇਸ ਦਾ ਉਨ੍ਹਾਂ ਦੇ ਕੈਰੀਅਰ ਵਿਚ ਅਹਿਮ ਥਾਂ ਹੋਣਾ ਹੈ। ਵਿਦਿਆਰਥੀਆਂ ਨੇ ਵਰਕਸ਼ਾਪ ਵਿਚ ਬਹੁਤ ਦਿਲਚਸਪੀ ਦਿਖਾਈ। ਵਰਕਸ਼ਾਪ ਵਿੱਚ ਪੁੱਛੇ ਗਏ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਸੌਖੀ ਅਤੇ ਸਪੱਸ਼ਟ ਭਾਸ਼ਾ ਵਿਚ ਜਵਾਬ ਦਿੱਤੇ। ਵਰਕਸ਼ਾਪ ਵਿਦਿਆਰਥੀਆਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋਈ। ਉਨ੍ਹਾਂ ਨੂੰ ਭਵਿੱਖ ਲਈ ਅਜਿਹੀਆਂ ਵਰਕਸ਼ਾਪ ਲਗਾਉਣ ਲਈ ਪ੍ਰੇਰਿਤ ਕੀਤਾ। ਵਰਕਸ਼ਾਪ ’ਚ ਸੌ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।