ਸਰਕਾਰੀ ਸਿਹਤ ਸੰਸਥਾਵਾਂ ਦੀ ਓਪੀਡੀ ਸੇਵਾ ਦਾ ਬਦਲਿਆ ਸਮਾਂ
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ
Publish Date: Wed, 15 Apr 2026 06:22 PM (IST)
Updated Date: Thu, 16 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਅਤੇ ਉਪ-ਮੰਡਲ ਹਸਪਤਾਲ, ਸੀਐੱਚਸੀ, ਪੀਐੱਚਸੀ, ਆਮ ਆਦਮੀ ਕਲੀਨਿਕ, ਡਿਸਪੈਂਸਰੀਆਂ ਅਤੇ ਸੀਐੱਚ ਡਬਲਿਊ ਵਿਚ 16 ਅਪ੍ਰੈਲ ਤੋਂ 15 ਅਕਤੂਬਰ ਤੱਕ ਓਪੀਡੀ ਸੇਵਾਵਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 2 ਵਜੇ ਤੱਕ ਦਾ ਹੋਵੇਗਾ। ਇਹ ਜਾਣਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼, ਜੋ ਇਨ੍ਹਾਂ ਸਿਹਤ ਸੰਸਥਾਵਾਂ ’ਚ ਆਪਣਾ ਚੈੱਕਅੱਪ, ਲੈਬ ਟੈਸਟ, ਐਕਸ ਰੇਅ ਅਤੇ ਸਕੈਨ ਕਰਵਾਉਣਾ ਚਾਹੁੰਦਾ ਹੈ ਜਾਂ ਸਬੰਧਤ ਡਾਕਟਰਾਂ ਤੋਂ ਦਫ਼ਤਰੀ ਕੰਮ ਕਰਵਾਉਣਾ ਚਾਹੁੰਦਾ ਹੈ। ਉਹ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਦਫ਼ਤਰ ਅਤੇ ਸਰਕਾਰੀ ਹਸਪਤਾਲ ਨਾਲ ਸਬੰਧਿਤ ਸਾਰੇ ਦਫ਼ਤਰ ਆਮ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ।