ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ
ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐਸ
Publish Date: Wed, 11 Feb 2026 06:33 PM (IST)
Updated Date: Thu, 12 Feb 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ 'ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਦਿੱਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ 'ਤੇ ਅਕਸਰ ਆਮ ਤੌਰ 'ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ 'ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰ੍ਹੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।