ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਡੀਸੀ ਵੱਲੋਂ ਪਾਬੰਦੀ
ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ
Publish Date: Mon, 02 Mar 2026 04:55 PM (IST)
Updated Date: Tue, 03 Mar 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-2 ਸ਼ਾਖਾ) ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿੱਚ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਕੌਰ ਆਈਏਐਸ ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲੋਕ ਹਿੱਤ ਅਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸ਼ੋਸ਼ਲ ਮੀਡੀਆ ਤੇ ਹਥਿਆਰਾਂ ਦੇ ਪ੍ਰਦਰਸ਼ਨ 'ਤੇ ਵੀ ਲਾਗੂ ਹੋਵੇਗੀ। ਹੁਕਮ ਵਿੱਚ ਕਿਹਾ ਗਿਆ ਹੈ ਕਿ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਵੀ ਪੂਰਨ ਰੂਪ ਵਿਚ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿੱਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਤੇ ਵੀ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 31 ਮਾਰਚ 2026 ਤੱਕ ਲਾਗੂ ਰਹੇਗਾ।