ਰੋਇਲ ਨਰਸਿੰਗ ਕਾਲਜ ਬੋੜਾਵਾਲ ਵਿਖ਼ੇ ਨਵੇਂ ਸੈਸ਼ਨ ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ
Publish Date: Mon, 21 Sep 2026 05:07 PM (IST)
Updated Date: Mon, 21 Sep 2026 05:08 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰੌਇਲ ਕਾਲਜ ਆਫ਼ ਨਰਸਿੰਗ ਬੋੜਾਵਾਲ ਵਿਖੇ ਨਵੇਂ ਸੈਸ਼ਨ 2026-27 ਦੇ ਨਵੇਂ ਦਾਖ਼ਲੇ ਬੀਐਸ ਨਰਸਿੰਗ ਤੇ ਜੀਐੱਨਐੱਮ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਇਕ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ, ਜਿਸ ਵਿਚ ਵਿਦਿਆਰਥੀਆਂ ਤੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੌਰਾਨ ਕਾਲਜ ਦੇ ਆਧੁਨਿਕ ਬੁਨਿਆਦੀ ਢਾਂਚੇ, ਅਤਿ-ਆਧੁਨਿਕ ਲੈਬਾਰਟਰੀਆਂ, ਵਿਦਿਆਰਥੀ ਸਹੂਲਤਾਂ ਤੇ ਵੱਖ-ਵੱਖ ਨਰਸਿੰਗ ਕੋਰਸਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨਾਲ ਹੀ ਮਾਪਿਆਂ ਤੇ ਵਿਦਿਆਰਥੀਆਂ ਦੀ ਕਾਲਜ ਦੇ ਤਜਰਬੇਕਾਰ ਤੇ ਯੋਗ ਫੈਕਲਟੀ ਮੈਂਬਰਾਂ ਨਾਲ ਜਾਣ-ਪਛਾਣ ਵੀ ਕਰਵਾਈ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਨਵੇਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ, ਅਨੁਸ਼ਾਸਨ ਤੇ ਸੇਵਾ-ਭਾਵਨਾ ਨਾਲ ਆਪਣੇ ਟੀਚੇ ਵੱਲ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਮਾਪਿਆਂ ਨੂੰ ਭਰੋਸਾ ਦਿਵਾਇਆ ਕਿ ਕਾਲਜ ਵਿੱਚ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਸਹਿ-ਪਾਠਕ੍ਰਮ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਬਲ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਨਰਸਿੰਗ ਪੇਸ਼ੇਵਰ ਬਣਾਉਣਾ ਹੈ। ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵੀ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਬਰਾੜ ਨੇ ਹਰ ਮਾਪੇ ਨਾਲ ਵਿਅਕਤੀਗਤ ਤੌਰ ’ਤੇ ਮੁਲਾਕਾਤ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।