ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਮੀਟਿੰਗ
ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ
Publish Date: Sun, 12 Apr 2026 07:18 PM (IST)
Updated Date: Mon, 13 Apr 2026 04:16 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੁਢਲਾਡਾ : ਪੀਆਰਟੀਸੀ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਸਰਪ੍ਰਸਤ ਸੁਰਜੀਤ ਰਾਮ ਦੀ ਅਗਵਾਈ ਹੇਠ ਹੋਈ। ਪ੍ਰਧਾਨ ਹਾਕਤ ਸਿੰਘ ਅਤੇ ਚੇਅਰਮੈਨ ਤਾਰਾ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਉਕਤ ਆਗੂਆਂ ਤੋਂ ਇਲਾਵਾ ਰੇਸ਼ਮ ਸਿੰਘ, ਗੁਰਦਰਸ਼ਨ ਸਿੰਘ, ਸੁਖਦੇਵ ਸਿੰਘ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਪ੍ਰਤੀ ਸਰਕਾਰ ਵੱਲੋਂ ਅਪਣਾਏ ਜਾ ਰਹੇ ਨਾ ਪੱਖੀ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮੇ ਪੱਕੇ ਕੀਤੇ ਜਾਣ, ਵਰਕਰਾਂ ਦੇ ਰਹਿੰਦੇ ਬਕਾਏ ਤੇ ਮੈਡੀਕਲ ਬਿੱਲ ਤੁਰੰਤ ਜਾਰੀ ਕੀਤੇ ਜਾਣ।