ਆਊਟਸੋਰਸ ਸਿਹਤ ਵਿਭਾਗ ਯੂਨੀਅਨ ਵੱਲੋਂ ਵਿਚਾਰਾਂ
ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ
Publish Date: Fri, 20 Mar 2026 06:40 PM (IST)
Updated Date: Sat, 21 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਮਾਣਯੋਗ ਸਿਹਤ ਮੰਤਰੀ ਡਾ.ਬਲਵੀਰ ਸਿੰਘ ਨਾਲ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਤਨਖ਼ਾਹਾਂ ’ਚ ਵਾਧੇ ਲਈ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਨਾਜਰ ਸਿੰਘ ਮਾਨਸਾ, ਡਾ. ਪੱਲਵੀ ਅਰੋੜਾ ਜਿਲ੍ਹਾ ਪ੍ਰਧਾਨ ਲੁਧਿਆਣਾ, ਸੂਬਾ ਮੀਤ ਪ੍ਰਧਾਨ ਕਰਨਬੀਰ ਸਿੰਘ ਜਗਰਾਂਓ, ਸੂਬਾ ਮੀਤ ਪ੍ਰਧਾਨ ਗੁਰਿੰਦਰ ਸਿੰਘ ਵਿੱਕੀ, ਸੂਬਾ ਪ੍ਰੈੱਸ ਸਕੱਤਰ ਯਾਦਵਿੰਦਰ ਸਿੰਘ ਠੀਕਰੀਵਾਲ, ਸੂਬਾ ਸਲਾਹਕਾਰ ਗੁਰਦੀਪ ਸਿੰਘ ਬਰਨਾਲਾ, ਸੂਬਾ ਜਥੇਬੰਦਕ ਸਕੱਤਰ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ ਅਤੇ ਹਰਪਾਲ ਸਿੰਘ ਪਟਿਆਲਾ, ਸੂਬਾ ਦਫ਼ਤਰ ਸਕੱਤਰ ਗੁਰਦਾਸ ਸਿੰਘ ਸ਼੍ਰੀ ਮੁਕਤਸਰ ਸਾਹਿਬ, ਸਨੂੰਪਿੰਦਰ ਸਿੰਘ ਜਨਰਲ ਸਕੱਤਰ ਜਿਲ੍ਹਾ ਲੁਧਿਆਣਾ, ਗੁਰਪ੍ਰੀਤ ਕੌਰ ਕੈਸ਼ੀਅਰ ਜਿਲ੍ਹਾ ਲੁਧਿਆਣਾ, ਪ੍ਰਧਾਨ ਸੁਰਿੰਦਰ ਸਿੰਘ ਰਾਮਪੁਰਾ ਫੂਲ, ਦਰਸ਼ਨ ਸਿੰਘ ਮਾਨਸਾ, ਅਵਤਾਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਹਰਦੀਪ ਸਿੰਘ ਧਨੌਲਾ, ਅਤੇ ਪਰਗਟ ਸਿੰਘ ਬਰਨਾਲਾ ਆਦਿ ਸਾਥੀ ਸ਼ਾਮਲ ਰਹੇ।