- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ

ਜੀਵਨ ਸਿੰਗਲਾ, ਪੰਜਾਬੀ ਜਾਗਰਣ
ਭੀਖੀ : ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਸੁਰੇਸ਼ ਸਿੰਗਲਾ ਨੇ ਦੱਸਿਆ ਕਿ ਰੱਸਾਕਸ਼ੀ ਦੇ ਮੁਕਾਬਲਿਆਂ ਵਿੱਚ ਸਕੂਲ ਦੀਆਂ ਅੰਡਰ-17 ਅਤੇ ਅੰਡਰ-19 ਟੀਮਾਂ ਨੇ ਸੋਨੇ ਦੇ ਮੈਡਲ ਜਿੱਤੇ। ਜੂਡੋ ਅੰਡਰ-17 ਵਿੱਚ ਸਹਿਜਪ੍ਰੀਤ ਸਿੰਘ ਨੇ ਸੋਨੇ ਦਾ ਮੈਡਲ ਹਾਸਲ ਕੀਤਾ। ਬੈਡਮਿੰਟਨ ਅੰਡਰ-17 ਵਿੱਚ ਸਕੂਲ ਨੇ ਚਾਂਦੀ ਦਾ ਮੈਡਲ, ਜਦਕਿ ਸਕੇਟਿੰਗ ਅੰਡਰ-17 ਵਿੱਚ ਚਾਂਦੀ ਅਤੇ ਕਾਂਸੀ ਦੇ ਮੈਡਲ ਹਾਸਲ ਕੀਤੇ। ਸਕੇਟਿੰਗ ਵਿੱਚ ਅਰਮਾਨ ਸਿੰਘ ਨੇ ਕਾਂਸੀ ਦਾ ਮੈਡਲ ਜਿੱਤਿਆ। ਬਾਸਕਟਬਾਲ ਅੰਡਰ-17 ਵਿੱਚ ਜਸਕਰਨ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਸ ਤੋਂ ਇਲਾਵਾ ਵਾਲੀਬਾਲ ਅੰਡਰ-19 ਵਿੱਚ ਸਕੂਲ ਦੀ ਟੀਮ ਨੇ ਸੋਨੇ ਦਾ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਚੇਅਰਮੈਨ ਸੁਰੇਸ਼ ਸਿੰਗਲਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਦੀਪਿਕਾ, ਸਕੂਲ ਪ੍ਰਿੰਸੀਪਲ ਸ਼ਿਖਾ ਰਾਣੀ, ਕੋਆਰਡੀਨੇਟਰ ਅਰਸ਼ਦੀਪ ਸਿੰਘ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ।