ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ
Publish Date: Fri, 14 Aug 2026 04:14 PM (IST)
Updated Date: Fri, 14 Aug 2026 04:14 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਚੇਅਰਮੈਨ ਸੁਰੇਸ਼ ਸਿੰਗਲਾ ਨੇ ਦੱਸਿਆ ਕਿ ਰੱਸਾਕਸ਼ੀ ਦੇ ਮੁਕਾਬਲਿਆਂ ’ਚ ਸਕੂਲ ਦੀਆਂ ਅੰਡਰ-17 ਤੇ ਅੰਡਰ-19 ਟੀਮਾਂ ਨੇ ਸੋਨੇ ਦੇ ਤਗਮੇ ਜਿੱਤੇ। ਜੂਡੋ ਅੰਡਰ-17 ’ਚ ਸਹਿਜਪ੍ਰੀਤ ਸਿੰਘ ਨੇ ਸੋਨੇ ਦਾ ਤਗਮਾ ਹਾਸਲ ਕੀਤਾ। ਬੈਡਮਿੰਟਨ ਅੰਡਰ-17 ’ਚ ਸਕੂਲ ਨੇ ਚਾਂਦੀ ਦਾ ਤਗਮਾ, ਜਦਕਿ ਸਕੇਟਿੰਗ ਅੰਡਰ-17 ’ਚ ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕੀਤੇ। ਸਕੇਟਿੰਗ ’ਚ ਅਰਮਾਨ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ। ਬਾਸਕਟਬਾਲ ਅੰਡਰ-17 ’ਚ ਜਸਕਰਨ ਸਿੰਘ ਦੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋਈ। ਇਸ ਤੋਂ ਇਲਾਵਾ ਵਾਲੀਬਾਲ ਅੰਡਰ-19 ਵਿੱਚ ਸਕੂਲ ਦੀ ਟੀਮ ਨੇ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਸਕੂਲ ਚੇਅਰਮੈਨ ਸੁਰੇਸ਼ ਸਿੰਗਲਾ ਨੇ ਸਾਰੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੈਡਮ ਦੀਪਿਕਾ, ਸਕੂਲ ਪ੍ਰਿੰਸੀਪਲ ਸ਼ਿਖਾ ਰਾਣੀ, ਕੋਆਰਡੀਨੇਟਰ ਅਰਸ਼ਦੀਪ ਸਿੰਘ ਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਰਹੇ।