- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਦੂਲਗੜ੍ਹ ਦੀ ਅਨਾਜ ਮੰਡੀ ਵਿੱਚ ਝੋਨੇ ਦੀ

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ
ਸਰਦੂਲਗੜ੍ਹ
ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਝੋਨੇ ਦੀ ਨਵੀਂ ਫਸਲ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਇਸ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮੰਡੀ ਬੋਰਡ ਸਰਦੂਲਗੜ੍ਹ ਦੇ ਚੇਅਰਮੈਨ ਰਾਏ ਸਿੰਘ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਦਰਸ਼ਨ ਮਿੱਤਲ ਤੇ ਵੱਖ ਵੱਖ ਸਰਕਾਰੀ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਨੇ ਮੰਡੀ ਵਿਚ ਪਹੁੰਚ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਪ੍ਰਧਾਨ ਦਰਸ਼ਨ ਮਿੱਤਲ ਨੇ ਦੱਸਿਆ ਕਿ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਚਲਦਿਆਂ ਅੱਜ ਫ਼ਸਲ ਦੀ ਖ਼ਰੀਦ ਵੀ ਸ਼ੁਰੂ ਕਰਵਾ ਦਿੱਤੀ ਗਈ ਹੈ। ਅੱਜ ਦੀ ਖ਼ਰੀਦ ਸਰਕਾਰੀ ਰੇਟ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖ਼ਰੀਦ ਏਜੰਸੀਆਂ ਵੱਲੋਂ ਮੰਡੀ ਵਿਚ ਆਈ ਹਰਜਿੰਦਰ ਸਿੰਘ ਵਾਸੀ ਪਿੰਡ ਨਾਹਰਾਂ ਅਤੇ ਯਾਦਵਿੰਦਰ ਸਿੰਘ ਵਾਸੀ ਪਿੰਡ ਨਾਹਰਾਂ ਦੀ ਝੋਨੇ ਦੀ ਫ਼ਸਲ ਨੂੰ ਖ਼ਰੀਦਿਆ ਗਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਹਾਜ਼ਰ ਪਨਗਰੇਨ ਦੇ ਇੰਸਪੈਕਟਰ ਰਾਜਕੁਮਾਰ ਸਿੰਗਲਾ ਨੇ ਦੱਸਿਆ ਕਿ ਅੱਜ ਸਰਦੂਲਗੜ੍ਹ ਅਨਾਜ ਮੰਡੀ ਵਿਚ ਝੋਨੇ ਦੀ ਫ਼ਸਲ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ। ਇਹ ਫਸਲ ਸਰਕਾਰ ਵੱਲੋਂ ਨਿਰਧਾਰਿਤ ਨਮੀ ਦੇ ਨਿਯਮਾਂ ਅਨੁਸਾਰ ਖ਼ਰੀਦ ਕੀਤੀ ਜਾ ਰਹੀ ਹੈ। ਇਸ ਮੌਕੇ ਸ਼ਹਿਰ ਦੇ ਪਤਵੰਤੇ ਅਤੇ ਆਮ ਆਦਮੀ ਪਾਰਟੀ ਦੇ ਆਗੂ ਪੰਕਜ ਗਰਗ ਟਾਟਾ ਕੌਂਸਲਰ ਵਿਰਸਾ ਸਿੰਘ, ਕੌਂਸਲਰ ਨਵਿੰਦਰ ਸਿੰਘ, ਪ੍ਰਧਾਨ ਟਰੱਕ ਯੂਨੀਅਨ ਅਮਨ ਜੱਫਾ, ਬਲਾਕ ਪ੍ਰਧਾਨ ਆਤਮ ਪ੍ਰਕਾਸ਼ ਲੱਛੀ ਤੋੰ ਇਲਾਵਾ ਸਮੂਹ ਆੜਤੀਆ ਐਸੋਸੀਏਸ਼ਨ ਅਤੇ ਖਰੀਦ ਏਜੰਸੀਆਂ ਦੇ ਇੰਸਪੈਕਟਰ ਹਾਜ਼ਰ ਸਨ।