ਪੱਤਰ ਪ੍ਰਰੇਰਕ, ਮਾਨਸਾ : ਜ਼ਿਲ੍ਹਾ ਰੋਜ਼ਗਾਰ ਅਫ਼ਸਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ 2 ਦਸੰਬਰ ਨੂੰ ਸੇਲਜ਼ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਰਾਰਥੀਆਂ ਦੀ ਘੱਟੋ-ਘੱਟ ਯੋਗਤਾ ਗੈ੍ਜੂਏਸ਼ਨ ਹੋਣੀ ਚਾਹੀਦੀ ਹੈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਪ੍ਰਰਾਰਥੀਆਂ ਦੀ ਉਮਰ ਸੀਮਾ 20 ਤੋਂ 26 ਸਾਲ ਤਕ ਹੋਣੀ ਚਾਹੀਦੀ ਹੈ ਅਤੇ ਪ੍ਰਰਾਰਥੀ ਸਰੀਰਕ ਤੌਰ 'ਤੇ ਤੰਦਰੁਸਤ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਰਾਰਥੀ ਆਪਣੇ ਅਸਲ ਸਰਟੀਫਿਕੇਟ (ਜਿਵੇਂ ਪੈਨ ਕਾਰਡ, ਅਧਾਰ ਕਾਰਡ ਅਤੇ 4 ਪਾਸਪੋਰਟ ਸਾਈਜ਼ ਫੋਟੋਆਂ) ਅਤੇ ਬਾਇਓਡਾਟਾ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ 10 ਵਜੇ ਤਕ ਪਹੁੰਚਣ। ਹਰਪ੍ਰਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਆਸਾਮੀਆਂ ਦੀ ਗਿਣਤੀ 25 ਰੱਖੀ ਗਈ ਹੈ ਅਤੇ ਤਨਖ਼ਾਹ 15000 ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਦਾ ਸਮਾਂ ਸਵੇਰੇ 10 ਵਜੇ ਤੋਂ 12 ਵਜੇ ਤੱਕ ਰੱਖਿਆ ਗਿਆ ਹੈ।