ਪਰਵਿੰਦਰ ਝੋਟੇ ਦੇ ਕਤਲ ਤੋਂ ਬਾਅਦ ਪੰਜਾਬ 'ਚ ਮਚੀ ਤਰਥੱਲੀ, ਅੰਮ੍ਰਿਤਪਾਲ ਦੀ ਪਾਰਟੀ ਦੇ ਕਈ ਵਰਕਰ ਹਿਰਾਸਤ 'ਚ; ਤਰਸੇਮ ਸਿੰਘ ਨੇ ਲਾਏ ਦੋਸ਼
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਬੋਲਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ANI ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ, ਜਦਕਿ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਇਨਾਮ ਦਿੱਤੇ ਜਾ ਰਹੇ ਹਨ।
Publish Date: Wed, 14 Oct 2026 02:28 PM (IST)
Updated Date: Wed, 14 Oct 2026 02:31 PM (IST)
ਡਿਜੀਟਲ ਡੈਸਕ, ਮਾਨਸਾ : ਪੰਜਾਬ ਦੇ ਮਾਨਸਾ 'ਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਕਾਂਡ ਤੋਂ ਬਾਅਦ ਸੂਬੇ 'ਚ ਹੜਕੰਪ ਮਚ ਗਿਆ ਹੈ। ਬੁੱਧਵਾਰ ਨੂੰ ਗੁੱਸੇ 'ਚ ਆਏ ਲੋਕਾਂ ਨੇ ਮੁਲਜ਼ਮ ਦੀ ਦੁਕਾਨ ਨੂੰ ਅੱਗ ਲਗਾ ਦਿੱਤੀ। ਉੱਥੇ ਹੀ, ਮੁਲਜ਼ਮ ਕੈਮਿਸਟ ਦੇ ਘਰ 'ਤੇ ਬੁਲਡੋਜ਼ਰ ਰਾਹੀਂ ਕਾਰਵਾਈ ਕੀਤੀ ਗਈ ਹੈ।
ਦੂਜੇ ਪਾਸੇ, ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪ੍ਰਸ਼ਾਸਨ 'ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਇਸ ਮਾਮਲੇ 'ਚ ਮਾਨਸਾ ਜਾਣ ਦੀ ਯੋਜਨਾ ਬਣਾ ਰਹੇ ਕਈ ਲੋਕਾਂ ਨੂੰ ਪੁਲਿਸ ਹਿਰਾਸਤ 'ਚ ਲੈ ਰਹੀ ਹੈ।
ਨਿਊਜ਼ ਏਜੰਸੀ ANI ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨੇ ਪਰਮਿੰਦਰ ਸਿੰਘ ਝੋਟੇ ਦੇ ਕਤਲ 'ਤੇ ਦੁੱਖ ਪ੍ਰਗਟਾਇਆ ਅਤੇ ਪੰਜਾਬ ਸਰਕਾਰ 'ਤੇ ਨਸ਼ਿਆਂ ਦੀ ਤਸਕਰੀ ਰੋਕਣ 'ਚ ਨਾਕਾਮ ਰਹਿਣ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਦਬਾਉਣ ਦੇ ਦੋਸ਼ ਲਾਏ।
ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਖ਼ਿਲਾਫ਼ ਹੋ ਰਹੀ ਕਾਰਵਾਈ
ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਸੁਰੱਖਿਆ ਦੇਣ ਦੀ ਬਜਾਏ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਇਸ ਬੁਰਾਈ ਵਿਰੁੱਧ ਆਵਾਜ਼ ਉਠਾਉਣ ਵਾਲੇ ਕਈ ਲੋਕਾਂ ਨੂੰ ਪੁਲਿਸ ਕਾਰਵਾਈ ਅਤੇ ਜੇਲ੍ਹ ਦਾ ਸਾਹਮਣਾ ਕਰਨਾ ਪਿਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪਰਮਿੰਦਰ ਨੇ ਵਾਰ-ਵਾਰ ਨਸ਼ਿਆਂ ਵਿਰੁੱਧ ਗੱਲ ਕੀਤੀ ਸੀ ਅਤੇ ਦਾਅਵਾ ਕੀਤਾ ਕਿ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਸਨ। ਸਿੰਘ ਨੇ ਉਨ੍ਹਾਂ ਦੇ ਕਤਲ ਨੂੰ ਬੇਇਨਸਾਫ਼ੀ ਕਰਾਰ ਦਿੱਤਾ ਤੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੀ ਦੁਰਵਰਤੋਂ ਤੇ ਤਸਕਰੀ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ 'ਚ ਨਾਕਾਮ ਰਹੀ ਹੈ।
ਤਰਸੇਮ ਸਿੰਘ ਨੇ ਪੁਲਿਸ ਨੂੰ ਕਤਲ ਦੀ ਡੂੰਘਾਈ ਨਾਲ ਜਾਂਚ ਕਰਨ ਤੇ ਅਪਰਾਧ ਪਿੱਛੇ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਨਸਾ 'ਚ ਤੈਅ ਕੀਤੇ ਗਏ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਪੁਲਿਸ ਨੇ ਪਾਰਟੀ ਦੇ ਕਈ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਸੀ। ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਅਤੇ ਪੀੜਤ ਪਰਿਵਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਨੂੰ ਬਚਾਇਆ ਜਾ ਰਿਹਾ
ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਵੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਬੋਲਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ANI ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ, ਜਦਕਿ ਨਸ਼ਿਆਂ ਦੇ ਕਾਰੋਬਾਰ 'ਚ ਸ਼ਾਮਲ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਇਨਾਮ ਦਿੱਤੇ ਜਾ ਰਹੇ ਹਨ।
ਉਨ੍ਹਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਸਰਕਾਰ ਦੀ ਵਚਨਬੱਧਤਾ 'ਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਜੇਕਰ ਸਰਕਾਰ ਸੱਚਮੁੱਚ ਇਸ ਸਮੱਸਿਆ ਨੂੰ ਖ਼ਤਮ ਕਰਨ ਲਈ ਗੰਭੀਰ ਹੈ ਤਾਂ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਨੂੰ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ?