- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਸ.ਡੀ.ਕੰਨਿਆ ਮਹਾਵਿਦਿਆਲਾ ਐੱਸ.ਡੀ.ਕੰਨਿਆ ਮਹਾਵਿਦਿਆਲਾ

ਫ਼ੋਟੋ : 14 ਐਮਏਐਨ
ਕੈਪਸ਼ਨ : ਐੱਸ.ਡੀ.ਕੰਨਿਆ ਮਹਾਵਿਦਿਆਲਾ ਦੀਆਂ ਵਿਦਿਆਰਥਣਾਂ ਰਵਾਨਾ ਹੁੰਦੀਆਂ ਹੋਈਆਂ।
ਪੱਤਰ ਪ੍ਰੇਰਕ ਪੰਜਾਬੀ ਜਾਗਰਣ
ਮਾਨਸਾ
ਐੱਸਡੀ ਕੰਨਿਆ ਮਹਾਂਵਿਦਿਆਲਾ ਮਾਨਸਾ ਦੇ 47 ਐਨਸੀਸੀ ਕੈਡਿਟ 9 ਸਤੰਬਰ ਤੋਂ 18 ਸਤੰਬਰ 26 ਤੱਕ ਰੂਪਨਗਰ ਵਿਖੇ 10 ਪੰਜਾਬ ਬਟਾਲੀਅਨ ਐਨਸੀਸੀ ਪਟਿਆਲਾ ਵੱਲੋਂ ਆਯੋਜਿਤ ਕੰਬਾਈਡ ਐਨੂਅਲ ਟ੍ਰੇਨਿੰਗ ਕੈਂਪ ਵਿੱਚ ਭਾਗ ਲੈ ਰਹੇ ਹਨ। ਕੈਡਿਟਾਂ ਨੂੰ ਏਐਨਓ ਲੈਫ਼ਟੀਨੈਂਟ ਡਾ.ਜੋਤੀ ਬਾਲਾ ਦੀ ਅਗਵਾਈ ਹੇਠ ਰੂਪਨਗਰ ਵਿਖੇ ਕੈਂਪ ਸਥਾਨ ਤੱਕ ਪਹੁੰਚਾਇਆ ਗਿਆ। ਕੰਪਿਊਟਰ ਸਾਇੰਸ ਵਿਭਾਗ ਦੀ ਸਹਾਇਕ ਪ੍ਰੋਫ਼ੈਸਰ ਮਿਸ. ਸਿਮਰਪ੍ਰੀਤ ਵੀ ਇਸ ਮੌਕੇ ਉਨ੍ਹਾਂ ਨਾਲ ਸਨ। ਕੈਂਪ ਦੌਰਾਨ ਕੈਡਿਟ ਡ੍ਰਿੱਲ, ਸਰੀਰਕ ਸਿਖਲਾਈ, ਅਨੁਸ਼ਾਸਨ, ਲੀਡਰਸ਼ਿਪ ਅਤੇ ਵੱਖ - ਵੱਖ ਐਨਸੀਸੀ ਗਤੀਵਿਧੀਆਂ ਵਿੱਚ ਭਾਗ ਲੈ ਰਹੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ - ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ - ਵਿਸ਼ਵਾਸ, ਲੀਡਰਸ਼ਿਪ ਅਤੇ ਟੀਮ ਭਾਵਨਾ ਵਰਗੇ ਗੁਣ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਦੀ ਮੈਨੇਜ਼ਮੈਟ ਕਮੇਟੀ ਨੇ ਵੀ ਕੈਡਿਟਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਨੂੰ ਕੈਂਪ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਸਮਰਪਣ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।