ਸੱਤਵੇਂ ਦਿਨ ਵੀ ਨਹੀਂ ਹੋ ਸਕਿਆ ਪਰਵਿੰਦਰ ਝੋਟਾ ਦਾ ਸਸਕਾਰ, ਇਨਸਾਫ਼ ਲਈ ਲੱਗੇ ਧਰਨੇ ’ਚ ਪਹੁੰਚੇ ਹਜ਼ਾਰਾਂ ਲੋਕ
ਧਰਨੇ ਵਿੱਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ। ਅਜਿਹੇ ਨਾਜ਼ੁਕ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦੇਸ਼ੀ ਦੌਰੇ ’ਤੇ ਹੋਣਾ ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
Publish Date: Tue, 20 Oct 2026 09:34 AM (IST)
Updated Date: Tue, 20 Oct 2026 09:45 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬਰਨਾਲਾ-ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ਤਿੰਨਕੋਣੀ ’ਤੇ ਸੱਤਵੇਂ ਦਿਨ ਵੀ ਧਰਨਾ ਜਾਰੀ ਰਿਹਾ ਅਤੇ ਵੱਡੀ ਗਿਣਤੀ ’ਚ ਦੂਰੋਂ-ਦੂਰੋਂ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚਦੇ ਰਹੇ।
ਧਰਨੇ ਵਿੱਚ ਪੁੱਜੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਨਸਾਫ਼ ਦੀ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜ੍ਹਨ ਦਾ ਭਰੋਸਾ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ। ਅਜਿਹੇ ਨਾਜ਼ੁਕ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਦੇਸ਼ੀ ਦੌਰੇ ’ਤੇ ਹੋਣਾ ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਰਣਧੀਰ ਸਿੰਘ ਰੱਖੜਾ, ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ,ਭੁਪਿੰਦਰ ਸਿੰਘ ਸੇਖੂਪੁਰ, ਆਕਾਸ਼ਦੀਪ ਸਿੰਘ ਨੌਰੰਗਵਾਲ ਯੂਥ ਪ੍ਰਧਾਨ ਪਟਿਆਲਾ, ਭੁਪਿੰਦਰ ਸਿੰਘ ਸੇਮਾ, ਸੁਰਜੀਤ ਸਿੰਘ ਬੋਪਾਰਾਏ, ਬਲਵਿੰਦਰ ਸਿੰਘ ਕਰਹੇੜੀ, ਮਾਸਟਰ ਮਿੱਠੂ ਸਿੰਘ ਕਾਹਨੇਕੇ ਵੀ ਮੌਜੂਦ ਸਨ।
ਇਸ ਦੌਰਾਨ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਸ ਦਾ ਸਿਆਸੀ ਜਾਂ ਪ੍ਰਸ਼ਾਸਨਿਕ ਪ੍ਰਭਾਵ ਕਿੰਨਾ ਵੀ ਹੋਵੇ, ਕਾਨੂੰਨ ਤੋਂ ਉੱਪਰ ਨਹੀਂ ਸਮਝਿਆ ਜਾਣਾ ਚਾਹੀਦਾ। ਨਸ਼ਾ ਤਸਕਰੀ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਨੂੰ ਸਿਆਸੀ ਦਬਾਅ ਤੋਂ ਮੁਕਤ ਕਰਕੇ ਲੋਕਾਂ ਦੀ ਸੁਰੱਖਿਆ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਲਈ ਜਵਾਬਦੇਹ ਬਣਾਉਣਾ ਲਾਜ਼ਮੀ ਹੈ।