- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦਾ ਦਰਦ ਉਸ ਸਮੇਂ ਛਲਕਿਆ, ਜਦੋਂ ਪੀ.ਜੀ.ਆਈ. ’ਚ ਆਪਣੇ ਪੁੱਤਰ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਉਣ ਲਈ ਐਕਸ਼ਨ ਕਮੇਟੀ ਦੇ ਮੈਂਬਰਾਂ ਸਮੇਤ ਪਹੁੰਚਿਆ ਹੋਇਆ ਸੀ। ਉਨ੍ਹਾਂ ਇਸ ਦੌਰਾਨ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅੰਨ, ਪਾਣੀ ਨਹੀਂ ਖਾਣਗੇ।

ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦਾ ਦਰਦ ਉਸ ਸਮੇਂ ਛਲਕਿਆ, ਜਦੋਂ ਪੀ.ਜੀ.ਆਈ. ’ਚ ਆਪਣੇ ਪੁੱਤਰ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਉਣ ਲਈ ਐਕਸ਼ਨ ਕਮੇਟੀ ਦੇ ਮੈਂਬਰਾਂ ਸਮੇਤ ਪਹੁੰਚਿਆ ਹੋਇਆ ਸੀ। ਉਨ੍ਹਾਂ ਇਸ ਦੌਰਾਨ ਸਰਕਾਰ ਖ਼ਿਲਾਫ਼ ਰੋਸ ਜਤਾਇਆ। ਉਨ੍ਹਾਂ ਇਹ ਵੀ ਕਿਹਾ ਕਿ ਉਹ ਅੰਨ, ਪਾਣੀ ਨਹੀਂ ਖਾਣਗੇ।
ਉਨ੍ਹਾਂ ਕਿਹਾ ਕਿ ਕੁਝ ਲੋਕ ਹੁਣ ਇਹ ਹਮਦਰਦੀ ਦਿਖਾਉਂਦੇ ਹਨ ਪਰ ਜਦ ਉਹ ਜਿਉਂਦਾ ਸੀ ਤਾਂ ਉਨ੍ਹਾਂ ਨਾਲ ਕੋਈ ਕਦੇ ਨਹੀਂ ਖੜ੍ਹਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਪੁੱਤ ਜਾਂ ਉਨ੍ਹਾਂ ਲਈ ਗੱਲ ਆਖ ਕੇ ਆਪਣੇ ਖਾਤਿਆਂ ਵਿੱਚ ਪੈਸੇ ਭੇਜਣ ਦੀ ਗੱਲ ਕਰਦਾ ਹੈ ਤਾਂ ਉਸ ਨਾਲ ਉਨ੍ਹਾਂ ਦਾ ਕੋਈ ਲੈਣਾ ਦੇਣਾ ਨਹੀਂ। ਉਹ ਸਾਬਕਾ ਫ਼ੌਜੀ ਹੈ ਅਤੇ ਉਸ ਦੀ ਪੈਨਸ਼ਨ ਚੰਗੀ ਹੈ। ਉਸ ਦੀ ਨੂੰਹ ਵੀ ਅਕਾਲ ਅਕੈਡਮੀ ਵਿੱਚ ਹੈ ਅਤੇ ਚੰਗੀ ਤਨਖ਼ਾਹ ਹੈ। ਉਹ ਕਿਰਤ ਕਰਨ ਵਾਲੇ ਲੋਕ ਹਨ। ਇਹ ਗੱਲਾਂ ਅੱਜ ਉਨ੍ਹਾਂ ਨੇ ਭਾਵੁਕ ਹੁੰਦਿਆਂ ਕਹੀਆਂ ਅਤੇ ਉਨ੍ਹਾਂ ਦੇ ਦਿਲੋਂ ਇਹ ਦੁੱਖ ਛਲਕ ਉੱਠਿਆ।

ਨਾਭਾ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਮਾਨਸਾ ਧਰਨਾ ਸਥਾਨ 'ਤੇ ਪਹੁੰਚੇ ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੇ ਪਰਿਵਾਰਕ ਮੈਂਬਰਾਂ ਨਾਲ ਬੈਠਕ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਦਾ ਨਾਗਰਿਕ ਸਨਮਾਨ ਵੀ ਕੀਤਾ ਗਿਆ। ਮ੍ਰਿਤਕ ਦੇਹ ਨੂੰ ਚੰਡੀਗੜ੍ਹ ਭੇਜਣ ਤੋਂ ਪਹਿਲਾਂ ਸੀਬੀਆਈ ਟੀਮ ਦੀ ਨਿਗਰਾਨੀ ਅਤੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਦੀ ਮੌਜੂਦਗੀ ਵਿੱਚ ਧਰਨਾ ਸਥਾਨ 'ਤੇ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਗਿਆ, ਜਿੱਥੇ ਭਾਰੀ ਪੁਲਿਸ ਬਲ ਦੀ ਮੌਜੂਦਗੀ ਵਿੱਚ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੋਸਟਮਾਰਟਮ ਲਈ ਪੰਜ ਡਾਕਟਰਾਂ ਦਾ ਬੋਰਡ ਗਠਿਤ ਕੀਤਾ ਗਿਆ ਹੈ। ਇੰਨਾ ਹੀ ਨਹੀਂ, ਇੱਕ ਐਸਡੀਐਮ (SDM) ਵੀ ਤਾਇਨਾਤ ਹਨ, ਜਿਨ੍ਹਾਂ ਦੀ ਨਿਗਰਾਨੀ ਹੇਠ ਪੂਰੀ ਪ੍ਰਕਿਰਿਆ ਕੀਤੀ ਜਾ ਰਹੀ ਹੈ। ਫਿਲਹਾਲ ਪਰਿਵਾਰ ਵੱਲੋਂ ਅੰਤਿਮ ਸੰਸਕਾਰ ਨੂੰ ਲੈ ਕੇ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ ਹੈ।
ਦੂਜੇ ਪਾਸੇ, ਪੁੱਤ ਦੀ ਮ੍ਰਿਤਕ ਦੇਹ ਪੀਜੀਆਈ ਰਵਾਨਾ ਹੋਣ ਤੋਂ ਤੁਰੰਤ ਬਾਅਦ ਪਿਤਾ ਭੀਮ ਸਿੰਘ ਨੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੀ ਬਦਲੀ ਦੀ ਮੰਗ ਨੂੰ ਲੈ ਕੇ ਅਨਿਸ਼ਚਿਤ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਅੰਨ ਦਾ ਇੱਕ ਦਾਣਾ ਵੀ ਗ੍ਰਹਿਣ ਨਹੀਂ ਕਰਨਗੇ।
ਭੀਮ ਸਿੰਘ ਦਾ ਦੋਸ਼ ਹੈ ਕਿ ਉਨ੍ਹਾਂ ਦੇ ਪੁੱਤ ਦੀ ਮੌਤ ਲਈ ਮਾਨਸਾ ਦੇ ਐਸਐਸਪੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਮਾਂ ਰਹਿੰਦੇ ਨਸ਼ੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਦੇ ਪੁੱਤ ਦੀ ਜਾਨ ਨਾ ਜਾਂਦੀ। ਪਿਤਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆ ਅਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਹੋਈ ਗੱਲਬਾਤ ਦੀ ਸਹਿਮਤੀ ਦੇ ਆਧਾਰ 'ਤੇ ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਐਸਐਸਪੀ ਦੀ ਬਦਲੀ ਤੁਰੰਤ ਕੀਤੀ ਜਾਵੇ।