ਪਰਵਿੰਦਰ ਝੋਟਾ ਦੇ ਪਿਤਾ ਨੇ SSP ਦੇ ਤਬਾਦਲੇ ਦੀ ਕੀਤੀ ਮੰਗ, ਕਿਹਾ- ਮੀਟਿੰਗ ’ਚ ਕੀਤਾ ਜਾ ਰਿਹਾ ਹੈ ਜ਼ਲੀਲ ਭੀਮ ਸਿੰਘ ਨੇ ਦੋਸ਼ ਲਗਾਇਆ ਕਿ ਡੀਜੀਪੀ ਦੀ ਸਿਫ਼ਾਰਸ਼ 'ਤੇ ਹੀ ਵੈਭਵ ਚੌਧਰੀ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਮਾਨਸਾ ਦਾ ਐੱਸਐੱਸਪੀ ਲਗਾਇਆ ਗਿਆ ਸੀ ਅਤੇ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਅੱਧੇ ਘੰਟੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਘਟਨਾ ਸਥਾਨ 'ਤੇ ਨਹੀਂ ਪਹੁੰਚਿਆ ਸੀ।
Publish Date: Sat, 24 Oct 2026 10:48 AM (IST)
Updated Date: Sat, 24 Oct 2026 10:51 AM (IST)
ਜਾਗਰਣ ਸੰਵਾਦਦਾਤਾ, ਮਾਨਸਾ। ਪਰਵਿੰਦਰ ਸਿੰਘ ਝੋਟਾ ਮਾਮਲੇ ਵਿੱਚ ਉਸ ਦੇ ਪਿਤਾ ਭੀਮ ਸਿੰਘ ਨੇ ਐੱਸਐੱਸਪੀ ਮਾਨਸਾ ਵੈਭਵ ਚੌਧਰੀ ਦੇ ਤਬਾਦਲੇ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਦਿਆਂ ਭੀਮ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਣ ਵਾਲੀ ਕਿਸੇ ਵੀ ਮੀਟਿੰਗ ਵਿੱਚ ਐੱਸਐੱਸਪੀ ਨੂੰ ਸ਼ਾਮਲ ਨਾ ਕੀਤਾ ਜਾ ਅਤੇ ਜੇਕਰ ਐੱਸਐੱਸਪੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਦਾ ਪਰਿਵਾਰ ਉਸ ਮੀਟਿੰਗ ਵਿੱਚ ਹਿੱਸਾ ਨਹੀਂ ਲਵੇਗਾ।
ਭੀਮ ਸਿੰਘ ਨੇ ਦੋਸ਼ ਲਗਾਇਆ ਕਿ ਡੀਜੀਪੀ ਦੀ ਸਿਫ਼ਾਰਸ਼ 'ਤੇ ਹੀ ਵੈਭਵ ਚੌਧਰੀ ਨੂੰ ਕਰੀਬ ਡੇਢ ਮਹੀਨਾ ਪਹਿਲਾਂ ਮਾਨਸਾ ਦਾ ਐੱਸਐੱਸਪੀ ਲਗਾਇਆ ਗਿਆ ਸੀ ਅਤੇ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਅੱਧੇ ਘੰਟੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਘਟਨਾ ਸਥਾਨ 'ਤੇ ਨਹੀਂ ਪਹੁੰਚਿਆ ਸੀ।
ਕਿਸਾਨ ਨੇਤਾ ਟਿਕੈਤ ਅੱਜ ਦੁਪਹਿਰ 12 ਵਜੇ ਦੇ ਕਰੀਬ ਫ਼ੁਹਾਰਾ ਚੌਕ/ਤੀਕੋਣੀ ਚੌਕ 'ਤੇ ਚੱਲ ਰਹੇ ਧਰਨੇ 'ਚ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨਗੇ।
ਪਰਵਿੰਦਰ ਝੋਟਾ ਦੇ 13 ਅਕਤੂਬਰ ਨੂੰ ਹੋਏ ਕਤਲ ਦੇ 12 ਦਿਨ ਬੀਤ ਜਾਣ ਤੋਂ ਬਾਅਦ ਵੀ ਪੋਸਟਮਾਰਟਮ ਨੂੰ ਲੈ ਕੇ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਗੀਆਂ ਗਈਆਂ ਮੰਗਾਂ ਵਿੱਚੋਂ ਉਨ੍ਹਾਂ ਨੂੰ ਸਿਰਫ਼ ਸੀਬੀਆਈ (CBI) ਜਾਚ ਅਤੇ ਡੀਐੱਸਪੀ ਦੀ ਮੁਅੱਤਲੀ ਦਾ ਪੱਤਰ ਹੀ ਮਿਲਿਆ ਹੈ।