ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿੱਚ ਪੰਜਾਬ ਬੰਦ ਦੌਰਾਨ ਮਾਨਸਾ ਪਹੁੰਚੇ ਭਾਨਾ ਸਿੱਧੂ ਨੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ’ਤੇ ਚੁੱਕੇ ਸਵਾਲ ਪਰਵਿੰਦਰ ਸਿੰਘ ਝੋਟੇ ਦੇ ਪਰਵਿੰਦਰ ਸਿੰਘ ਝੋਟੇ ਦੇ
Publish Date: Thu, 15 Oct 2026 04:56 PM (IST)
Updated Date: Thu, 15 Oct 2026 05:00 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਪਰਿਵਾਰਕ ਮੈਂਬਰਾਂ ਅਤੇ ਸੰਘਰਸ਼ ਕਮੇਟੀ ਵੱਲੋਂ ਮੁੱਖ ਮੰਤਰੀ ਪੰਜਾਬ ਅਤੇ ਡੀਜੀਪੀ ਪੰਜਾਬ ਦੇ ਅਸਤੀਫ਼ਿਆਂ ਤੋਂ ਇਲਾਵਾ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮੰਗਾਂ ਨੂੰ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕਮੇਟੀ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਤਹਿਤ ਅੱਜ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪੰਜਾਬ ਬੰਦ ਕੀਤਾ ਹੋਇਆ ਹੈ। ਇਸ ਦੌਰਾਨ ਜਗ੍ਹਾ ਜਗ੍ਹਾ ਤੋਂ ਮਾਨਸਾ ਵੱਲ ਆ ਰਹੀਆਂ ਸੰਗਤਾਂ ਨੂੰ ਰੋਕਿਆ ਜਾ ਰਿਹਾ ਹੈ। ਮੋਗਾ ਵਿਖੇ ਸੰਗਤਾਂ ਨੂੰ ਰੋਕਿਆ ਗਿਆ ਹੈ, ਜਦਕਿ ਰਾਮਪੁਰਾ ਸਟੇਸ਼ਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂਆਂ ਦੇ ਵਰਕਰਾਂ ਨੂੰ ਗ੍ਰਿਫ਼ਤਾਰ ਪੁਲਿਸ ਵੱਲੋਂ ਕੀਤਾ ਗਿਆ ਹੈ। ਮਾਨਸਾ ਧਰਨੇ ’ਚ ਪਹੁੰਚੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਇਸ ’ਤੇ ਰੋਸ ਜ਼ਾਹਿਰ ਕੀਤਾ ਗਿਆ ਹੈ। ਮਾਨਸਾ ਪਹੁੰਚੇ ਭਾਨਾ ਸਿੱਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਲੋਕਾਂ ਦੇ ਅੰਦੋਲਨਾਂ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਿਆ ਹੈ ਤੇ ਨਾ ਹੀ ਭਵਿੱਖ ਵਿਚ ਦਬਾਇਆ ਜਾ ਸਕੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮਾਨਸਾ ਪਹੁੰਚਣ ਵਾਲੀਆਂ ਸੰਗਤਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਵੀ ਸੰਗਤਾਂ ਨੂੰ ਰੋਕਣ ਦੀ ਗੱਲ ਸਾਹਮਣੇ ਆਈ ਹੈ। ਭਾਨਾ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਵੱਖ-ਵੱਖ ਥਾਵਾਂ ’ਤੇ ਰੋਕਿਆ ਜਾਂਦਾ ਹੈ ਜਾਂ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਜਾਂਦੀਆਂ ਹਨ, ਤਾਂ ਵੀ ਲੋਕਾਂ ਦੇ ਇਸ ਅੰਦੋਲਨ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਨੌਜਵਾਨ ਨਸ਼ਿਆਂ ਵਿਰੁੱਧ ਲੜਾਈ ਲਈ ਘਰਾਂ ਵਿੱਚੋਂ ਬਾਹਰ ਨਿਕਲ ਚੁੱਕੇ ਹਨ ਅਤੇ ਪਰਵਿੰਦਰ ਸਿੰਘ ਝੋਟੇ ਦੀ ਸੋਚ ’ਤੇ ਪਹਿਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਹੋਈ ਬਾਰਿਸ਼ ਕਾਰਨ ਮਾਨਸਾ ਵਿੱਚ ਧਰਨੇ ਵਾਲੀ ਥਾਂ ’ਤੇ ਪਾਣੀ ਖੜ੍ਹਾ ਹੋ ਗਿਆ ਹੈ, ਪਰ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਲਈ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਮਾਨਸਾ ਪਹੁੰਚਣਗੇ ਅਤੇ ਇਸ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕੇਗਾ।