- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਨੂੰ ਕਤਲ ਕਾਂਡ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਲਦ ਹੀ ਸੀਬੀਆਈ ਦੀ ਟੀਮ ਮਾਨਸਾ ਪਹੁੰਚ ਕੇ ਜਾਂਚ ਸ਼ੁਰੂ ਕਰੇਗੀ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ. ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੀ ਜਾਂਚ ਲਈ ਸੀਬੀਆਈ ਦੀ ਪੰਜ ਮੈਂਬਰੀ ਟੀਮ ਅੱਧੀ ਰਾਤ ਤੋਂ ਬਾਅਦ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੀਬੀਆਈ ਟੀਮ ਦੇ ਮਾਨਸਾ ਪਹੁੰਚਣ ਦੀ ਕਾਰਵਾਈ ਸਾਹਮਣੇ ਆਈ ਹੈ। ਇੱਕ ਪਾਸੇ ਜਿੱਥੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਮਾਨਸਾ ਤਿੰਨ ਕੋਨੇ ਤੇ ਧਰਨਾ ਲਗਾਇਆ ਗਿਆ ਹੈ। ਦੂਜੇ ਪਾਸੇ ਹੁਣ ਸੀਬੀਆਈ ਵੱਲੋਂ ਸੀਬੀਆਈ ਜਾਂਚ ਸ਼ੁਰੂ ਹੋ ਚੁੱਕੀ ਹੈ। ਸੀਬੀਆਈ ਟੀਮ ਅੱਜ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਵੀ ਮਿਲੇਗੀ। ਝੋਟਾ ਨਾਲ ਸੰਬੰਧਿਤ ਕੁਝ ਫਾਈਲਾਂ ਸੀਬੀਆਈ ਟੀਮ ਪੁਲਿਸ ਨੇ ਸੌਂਪੀਆਂ ਹਨ।
ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਰਿਵਾਰ ਨੂੰ ਕਤਲ ਕਾਂਡ ਦੀ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜਲਦ ਹੀ ਸੀਬੀਆਈ ਦੀ ਟੀਮ ਮਾਨਸਾ ਪਹੁੰਚ ਕੇ ਜਾਂਚ ਸ਼ੁਰੂ ਕਰੇਗੀ।
ਮਾਨਸਾ ਪਹੁੰਚਣ ਤੋਂ ਬਾਅਦ ਸੀਬੀਆਈ ਦੇ ਡੀਐੱਸਪੀ ਸਮੇਤ ਪੰਜ ਮੈਂਬਰੀ ਟੀਮ ਨੇ ਪੁਲਿਸ ਅਧਿਕਾਰੀਆਂ ਨਾਲ ਸੰਪਰਕ ਕੀਤਾ। ਇਸ ਦੌਰਾਨ ਮਾਨਸਾ ਪੁਲਿਸ ਵੱਲੋਂ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨਾਲ ਸਬੰਧਤ ਫਾਈਲ ਸੀਬੀਆਈ ਨੂੰ ਸੌਂਪ ਦਿੱਤੀ ਗਈ। ਹੁਣ ਸੀਬੀਆਈ ਵੱਲੋਂ ਇਸ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਪਿੱਛੇ ਕੀ ਕਾਰਨ ਸਨ ਅਤੇ ਇਸ ਮਾਮਲੇ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ। ਇਸ ਤੋਂ ਇਲਾਵਾ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਕਥਿਤ ਨਸ਼ਾ ਕਾਰੋਬਾਰ ਨਾਲ ਜੁੜੇ ਸੰਪਰਕਾਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਜਾਂਚ ਦਾ ਇੱਕ ਅਹਿਮ ਪਹਿਲੂ ਇਹ ਵੀ ਹੋਵੇਗਾ ਕਿ ਕਿਤੇ ਇਸ ਮਾਮਲੇ ਵਿੱਚ ਕਿਸੇ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਦੀ ਕੋਈ ਭੂਮਿਕਾ ਜਾਂ ਕਥਿਤ ਮਿਲੀਭੁਗਤ ਤਾਂ ਨਹੀਂ ਸੀ। ਹਾਲਾਂਕਿ, ਇਨ੍ਹਾਂ ਸਾਰੇ ਸਵਾਲਾਂ ਬਾਰੇ ਸਥਿਤੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਉਧਰ ਪੁਲਿਸ ਵੱਲੋਂ ਇਸ ਦਾ ਪੂਰਾ ਸਹਿਯੋਗ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕੁਝ ਫਾਈਲਾਂ ਵੀ ਸੀਬੀਆਈ ਨੂੰ ਸੌਂਪੀਆਂ ਗਈਆਂ ਹਨ
ਸੀਬੀਆਈ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਨਾਲ ਇਸ ਕਤਲ ਕਾਂਡ ਨਾਲ ਜੁੜੇ ਕਈ ਅਹਿਮ ਸਵਾਲਾਂ ਦੇ ਜਵਾਬ ਮਿਲਣ ਦੀ ਉਮੀਦ ਹੈ। ਹੁਣ ਸਭ ਦੀਆਂ ਨਜ਼ਰਾਂ ਕੇਂਦਰੀ ਜਾਂਚ ਏਜੰਸੀ ਦੀ ਅਗਲੀ ਕਾਰਵਾਈ 'ਤੇ ਟਿਕੀਆਂ ਹੋਈਆਂ ਹਨ।