- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਰਾਮਜੀਤ ਸਿੰਘ ਬਰੇਟਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਾਰਟੀ ਦੇ ਜ਼ਿਲ੍ਹਾ ਸੋਸ਼ਲ ਮੀਡੀਆ ਸਕੱਤਰ ਰਾਮਜੀਤ ਸਿੰਘ ਬਰੇਟਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਅਸਤੀਫ਼ਾ ਦੇਣ ਵਾਲੇ ਆਗੂ ਰਾਮਜੀਤ ਸਿੰਘ ਬਰੇਟਾ ਦਾ ਕਹਿਣਾ ਹੈ ਕਿ ਉਹ ਇੱਕ ਸਮਾਜਿਕ ਕਾਰਕੁਨ ਦੇ ਦਿਨ-ਦਿਹਾੜੇ ਹੋਏ ਕਤਲ ਤੋਂ ਬੇਹੱਦ ਦੁਖੀ ਹਨ ਅਤੇ ਇਸ ਦੇ ਰੋਸ ਵਜੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਨਸ਼ਿਆਂ ਅਤੇ ਮੈਡੀਕਲ ਸਟੋਰਾਂ 'ਤੇ ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਖ਼ਿਲਾਫ਼ ਆਵਾਜ਼ ਉਠਾਉਣ ਲਈ ਜਾਣੇ ਜਾਂਦੇ ਝੋਟਾ ਨੂੰ ਮਾਨਸਾ ਸ਼ਹਿਰ ਦੇ ਭੀੜ-ਭਾੜ ਵਾਲੇ ਬਾਜ਼ਾਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਨੂੰ, ਜਿਸ 'ਤੇ ਗੋਲੀ ਚਲਾਉਣ ਦਾ ਦੋਸ਼ ਹੈ, ਨੂੰ ਰਾਜਸਥਾਨ ਦੇ ਸਾਲਾਸਰ ਤੋਂ ਹਿਰਾਸਤ ਵਿੱਚ ਲਿਆ। ਝੋਟਾ ਦੇ ਪਰਿਵਾਰ ਦੇ ਸੱਦੇ 'ਤੇ ਵੀਰਵਾਰ ਨੂੰ ਪੰਜਾਬ ਬੰਦ ਰਿਹਾ, ਜਿਸ ਨੂੰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ, ਸੰਯੁਕਤ ਕਿਸਾਨ ਮੋਰਚਾ ਅਤੇ ਕਈ ਕਿਸਾਨ ਤੇ ਮੁਲਾਜ਼ਮ ਜੱਥੇਬੰਦੀਆਂ ਦਾ ਸਮਰਥਨ ਮਿਲਿਆ। ਕਈ ਥਾਵਾਂ 'ਤੇ ਬਾਜ਼ਾਰ ਅਤੇ ਪ੍ਰਾਈਵੇਟ ਸਕੂਲ ਬੰਦ ਰਹੇ।