- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਂਚ ਟੀਮਾਂ ਵਿਪਨ ਕੁਮਾਰ ਦੇ ਘਰ ਪਹੁੰਚ ਕੇ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਸੀ.ਬੀ.ਆਈ. ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਸੀ.ਬੀ.ਆਈ. ਵੱਲੋਂ ਮਾਮਲੇ ਵਿੱਚ ਅਸ਼ਵਨੀ ਕੁਮਾਰ ਦੇ ਨਾਲ ਫੜ੍ਹੇ ਗਏ ਮੁਲਜ਼ਮ ਵਿਪਨ ਕੁਮਾਰ ਦੇ ਘਰ ਵੀ ਛਾਣਬੀਣ ਕੀਤੀ ਜਾ ਰਹੀ ਹੈ।
ਜਾਂਚ ਟੀਮਾਂ ਵਿਪਨ ਕੁਮਾਰ ਦੇ ਘਰ ਪਹੁੰਚ ਕੇ ਮਾਮਲੇ ਨਾਲ ਸਬੰਧਤ ਜਾਣਕਾਰੀ ਇਕੱਠੀ ਕਰ ਰਹੀਆਂ ਹਨ। ਸੀ.ਬੀ.ਆਈ. ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮਾਮਲਾ ਸੀ.ਬੀ.ਆਈ. (CBI) ਨੂੰ ਸੌਂਪਣ ਤੋਂ ਬਾਅਦ ਅੱਜ ਦੂਜੀ ਵਾਰ ਸੀ.ਬੀ.ਆਈ. ਵੱਲੋਂ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੰਡੀ ਬੋਰਡ ਰੈਸਟ ਹਾਊਸ ’ਚ ਮੀਟਿੰਗ ਕੀਤੀ ਜਾ ਰਹੀ ਹੈ।
ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸੀ.ਬੀ.ਆਈ. ਪਰਿਵਾਰ ਨੂੰ ਪੋਸਟਮਾਰਟਮ ਲਈ ਮਨਾਉਣ ਦੀ ਕੋਸ਼ਿਸ਼ ਕਰੇਗੀ। ਉੱਥੇ ਹੀ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਰਿਮਾਂਡ 'ਤੇ ਚੱਲ ਰਹੇ ਦੋਸ਼ੀ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ, ਉਸ ਦੀ ਪਤਨੀ ਨੀਲਮ ਰਾਣੀ ਅਤੇ ਬਿਪਨ ਦਾ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਜਾ ਰਿਹਾ ਹੈ ਅਤੇ ਸੰਭਾਵਨਾ ਹੈ ਕਿ ਸੀ.ਬੀ.ਆਈ. ਉਨ੍ਹਾਂ ਨੂੰ ਆਪਣੇ ਰਿਮਾਂਡ 'ਤੇ ਲਵੇਗੀ।