- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਮਿਲਣ ’ਚ ਹੋ ਰਹੀ ਦੇਰੀ ਦੇ ਚੱਲਦਿਆਂ ਅੱਜ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਵਿਰੋਧ ਪੱਤਰ ਸੌਂਪੇ ਗਏ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ’ਚ ਪਰਿਵਾਰ ਨੂੰ ਇਨਸਾਫ਼ ਮਿਲਣ ’ਚ ਹੋ ਰਹੀ ਦੇਰੀ ਦੇ ਚੱਲਦਿਆਂ ਅੱਜ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰ ਵਿਰੋਧ ਪੱਤਰ ਸੌਂਪੇ ਗਏ। ਵਿਧਾਇਕਾਂ ਦੇ ਘਰਾਂ ਅੱਗੇ ਪਹਿਲਾਂ ਹੀ ਵੱਡੀ ਗਿਣਤੀ ’ਚ ਬੈਰੀਗੇਡ ਲਗਾ ਕੇ ਪੁਲਿਸ ਤਾਇਨਾਤ ਕਰ ਦਿੱਤਾ ਗਈ। ਪੁਲਿਸ ਨੇ ਇਹ ਰੋਸ ਪ੍ਰਦਰਸ਼ਨ ਜਤਾਏ ਜਾਣ ਪਹਿਲਾਂ ਕਾਫ਼ੀ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਅਤੇ ਰੋਕਣ ਲਈ ਬੈਰੀਗੇਡ ਲਗਾਏ ਹੋਏ ਸਨ। ਪ੍ਰਦਰਸ਼ਨਕਾਰੀ ਘਰਾਂ ਅੱਗੇ ਪਹੁੰਚਣ ਵਿੱਚ ਸਫ਼ਲ ਹੋ ਗਏ ਅਤੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮਾਨਸਾ ਸ਼ਹਿਰ ਵਿੱਚ ਹਲਕਾ ਵਿਧਾਇਕ ਮਾਨਸਾ ਡਾ. ਵਿਜੇ ਸਿੰਗਲਾ ਅਤੇ ਸਰਦੂਲਗੜ੍ਹ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ’ਤੇ ਸਥਿੱਤ ਧਰਨਾ ਲਗਾਇਆ ਗਿਆ। ਮਾਨਸਾ ’ਚ ਵਿਧਾਇਕ ਡਾ. ਵਿਜੈ ਸਿੰਗਲਾ ਦੀ ਰਿਹਾਇਸ਼ ’ਤੇ ਪੁੱਜੇ ਪ੍ਰਦਰਸ਼ਨਕਾਰੀਆਂ ਤੋਂ ਉਨ੍ਹਾਂ ਸਮੇਤ ਕਿਸੇ ਪਰਿਵਾਰਕ ਮੈਂਬਰ ਜਾਂ ਦਫ਼ਤਰੀ ਸਟਾਫ਼ ਨੇ ਵਿਰੋਧ ਪੱਤਰ ਹਾਸਿਲ ਨਹੀਂ ਕੀਤਾ। ਜਿਸਦੇ ਸਿੱਟੇ ਵਜੋਂ ਉਨ੍ਹਾਂ ਦੇ ਘਰ ਦੇ ਗੇੇਟ ’ਤੇ ਵਿਰੋਧ ਪੱਤਰ ਚਿਪਕਾ ਦਿੱਤਾ ਗਿਆ।
ਇਹ ਹਨ ਮੁੱਖ ਮੰਗਾਂ
ਵਿਧਾੲਕ ਡਾ. ਵਿਜੇ ਸਿੰਗਲਾ ਦੇ ਘਰ ਅੱਗੇ ਕਾਮਰੇਡ ਹਰਦੇਵ ਅਰਸ਼ੀ, ਸ਼੍ਰੋਮਣੀ ਅਕਾਲੀ ਦਲ ਪ੍ਰੇਮ ਅਰੋੜਾ, ਸੀਪੀਆਈ ਜਨਰਲ ਸਕੱਤਰ ਕ੍ਰਿਸ਼ਨ ਚੌਹਾਨ, ਸੀਪੀਆਈ ਐਮਐਲ ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ, ਸੋਸ਼ਲਿਸਟ ਪਾਰਟੀ ਦੇ ਹਰਿੰਦਰ ਮਾਨਸ਼ਾਹੀਆ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ, ਨਿਰਮਲ ਝੰਡੂਕੇ, ਬੋਘ ਮਾਨਸਾ, ਕਾਂਗਰਸ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਆਦਿ ਮੌਜੂਦ ਸਨ।
ਇਸ ਦੇ ਇਲਾਵਾ ਸਰਦੂਲਗੜ੍ਹ ਦੇ ਆਪ ਵਿਧਾਇਕ ਡਾ. ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ, ਮਜ਼ਦੂਰ ਜਥੇਬੰਦੀਆਂ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਕਾਂਗਰਸੀ ਆਗੂ ਵਿਕਰਮ ਮੋਫ਼ਰ ਦੇ ਇਲਾਵਾ ਹੋਰ ਵੱਡੀ ਗਿਣਤੀ ਲੋਕ ਮੌਜੂਦ ਸਨ।