- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਹ ਨੇ ਐਕਸ ’ਤੇ ਪਾਈ ਪੋਸਟ ’ਚ ਲਿਖਿਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ’ਚ ਕੋਈ ਕਸਰ ਨਹੀਂ ਛੱਡੀ। ਭਾਜਪਾ ਦੇ ਸੱਤਾ ’ਚ ਆਉਣ ’ਤੇ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ।

ਪੰਜਾਬੀ ਜਾਗਰਣ ਟੀਮ, ਮਾਨਸਾ : ਮੰਗਲਵਾਰ ਨੂੰ ਪੰਜਾਬ ਦੌਰੇ ’ਤੇ ਆ ਰਹੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣਗੇ। ਗ੍ਰਹਿ ਮੰਤਰੀ ਇਸ ਲਈ ਮਾਨਸਾ ਆਉਣਗੇ। ਗ੍ਰਹਿ ਮੰਤਰੀ ਸੰਗਰੂਰ ’ਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਧਮਕੀਆਂ ਮਿਲਣ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰਨ ਵਾਲੇ ਗੁਲਜ਼ਾਰ ਦੇ ਪਰਿਵਾਰ ਨੂੰ ਵੀ ਮਿਲਣਗੇ। 20 ਦਿਨਾਂ ਦੇ ਅੰਦਰ ਗ੍ਰਹਿ ਮੰਤਰੀ ਦਾ ਪੰਜਾਬ ਦਾ ਇਹ ਦੂਜਾ ਦੌਰਾ ਹੈ। ਇਸ ਤੋਂ ਪਹਿਲਾਂ ਉਹ 30 ਸਤੰਬਰ ਨੂੰ ਜਲੰਧਰ ਆਏ ਸਨ। ਓਧਰ ਹੱਤਿਆ ਤੋਂ ਛੇ ਦਿਨ ਬਾਅਦ ਵੀ ਪਰਵਿੰਦਰ ਦੀ ਦੇਹ ਦਾ ਸਸਕਾਰ ਨਹੀਂ ਹੋ ਸਕਿਆ। 13 ਅਕਤੂਬਰ ਨੂੰ ਹੋਈ ਹੱਤਿਆ ਤੋਂ ਬਾਅਦ ਪਰਿਵਾਰ ਤੇ ਸਮਰਥਕ ਸ਼ਹਿਰ ਦੇ ਤਿਕੋਣੀ ਚੌਕ ’ਚ ਧਰਨਾ ਦੇ ਰਹੇ ਹਨ ਤੇ ਸੀਬੀਆਈ ਜਾਂਚ ਦੀ ਮੰਗ ’ਤੇ ਅੜੇ ਹੋਏ ਹਨ।
ਸ਼ਾਹ ਨੇ ਐਕਸ ’ਤੇ ਪਾਈ ਪੋਸਟ ’ਚ ਲਿਖਿਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ’ਚ ਧੱਕਣ ’ਚ ਕੋਈ ਕਸਰ ਨਹੀਂ ਛੱਡੀ। ਭਾਜਪਾ ਦੇ ਸੱਤਾ ’ਚ ਆਉਣ ’ਤੇ ਚਿੱਟੇ ਦੇ ਕਾਰੋਬਾਰੀਆਂ ਨੂੰ ਚੁਣ-ਚੁਣ ਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਲਿਖਿਆ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਮੰਗਲਵਾਰ ਨੂੰ ਉਹ ਅਜਿਹੇ ਪੀੜਤ ਪਰਿਵਾਰਾਂ ਨਾਲ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ’ਚ ਮੁਲਾਕਾਤ ਕਰਨਗੇ।
ਦੂਜੇ ਪਾਸੇ, ਸੀਬੀਆਈ ਜਾਂਚ ਦੀ ਮੰਗ ’ਤੇ ਅੜੀ ਸੰਘਰਸ਼ ਕਮੇਟੀ 19 ਅਕਤੂਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਸੂਬੇ ’ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕਰੇਗੀ। ਦੂਜੇ ਪਾਸੇ ਇਸ ਘਟਨਾ ’ਚ ਜ਼ਖ਼ਮੀ ਹੋਏ ਐਂਟੀ ਡਰੱਗ ਟਾਸਕ ਫੋਰਸ ਦੇ ਮੈਂਬਰ ਕੁਲਵਿੰਦਰ ਸਿੰਘ ਨੂੰ ਵੀ ਸਰਕਾਰ ਨੇ ਇਲਾਜ ਲਈ ਮਨਾ ਲਿਆ ਹੈ। ਉਸ ਦੀ ਲੱਤ ’ਚ ਗੋਲੀ ਲੱਗੀ ਹੈ। ਉਸ ਨੂੰ ਸਿਵਲ ਹਸਪਤਾਲ ਤੋਂ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ ਹੈ। ਹੁਣ ਉਸ ਦਾ ਇਲਾਜ ਨਿੱਜੀ ਹਸਪਤਾਲ ’ਚ ਹੋਵੇਗਾ ਅਤੇ ਸਾਰਾ ਖ਼ਰਚ ਪੰਜਾਬ ਸਰਕਾਰ ਚੁੱਕੇਗੀ। ਐਤਵਾਰ ਨੂੰ ਧਰਨੇ ਦੇ ਛੇਵੇਂ ਦਿਨ ਪੰਜਾਬੀ ਗਾਇਕ ਬੱਬੂ ਮਾਨ ਅਤੇ ਸਿਮਰਨਜੀਤ ਸਿੰਘ ਮਾਨ ਧਰਨੇ ਵਾਲੀ ਥਾਂ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।