ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ: ਮੁੱਖ ਮੁਲਜ਼ਮ ਅਸ਼ਵਨੀ ਦੀ ਪਤਨੀ ਨੀਲਮ ਰਾਣੀ ਨੂੰ 22 ਅਕਤੂਬਰ ਤਕ ਪੁਲਿਸ ਰਿਮਾਂਡ 'ਤੇ ਜੇਲ੍ਹ ਭੇਜਿਆ
ਦੱਸਣਯੋਗ ਹੈ ਕਿ ਵੀਰਵਾਰ ਨੂੰ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਨੂੰ ਪਨਾਹ ਦੇਣ ਦੇ ਦੋਸ਼ ਹੇਠ ਨਾਮਜ਼ਦ ਵਿਪਿਨ ਗਰਗ ਨੂੰ ਵੀ ਅਦਾਲਤ ਨੇ 22 ਅਕਤੂਬਰ ਤਕ ਪੁਲਿਸ ਰਿਮਾਂਡ 'ਤੇ ਭੇਜਿਆ ਸੀ।
Publish Date: Fri, 16 Oct 2026 04:22 PM (IST)
Updated Date: Fri, 16 Oct 2026 04:24 PM (IST)
ਜਾਗਰਣ ਸੰਵਾਦਦਾਤਾ, ਮਾਨਸਾ: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਨਾਮਜ਼ਦ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਸ਼ੁੱਕਰਵਾਰ ਬਾਅਦ ਦੁਪਹਿਰ ਵੀਡੀਓ ਕਾਨਫਰੰਸਿੰਗ ਰਾਹੀਂ ਸੀਜੇਐੱਮ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਨੀਲਮ ਰਾਣੀ ਦਾ 22 ਅਕਤੂਬਰ ਤਕ ਪੁਲਿਸ ਰਿਮਾਂਡ ਮਨਜ਼ੂਰ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਵੀਰਵਾਰ ਨੂੰ ਇਸ ਮਾਮਲੇ ਦੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸ ਨੂੰ ਪਨਾਹ ਦੇਣ ਦੇ ਦੋਸ਼ ਹੇਠ ਨਾਮਜ਼ਦ ਵਿਪਿਨ ਗਰਗ ਨੂੰ ਵੀ ਅਦਾਲਤ ਨੇ 22 ਅਕਤੂਬਰ ਤਕ ਪੁਲਿਸ ਰਿਮਾਂਡ 'ਤੇ ਭੇਜਿਆ ਸੀ।