ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, SIT ਅਤੇ ਐਕਸ਼ਨ ਕਮੇਟੀ ਦੀ ਤੀਜੀ ਮੀਟਿੰਗ ਵੀ ਰਹੀ ਬੇਨਤੀਜਾ; ਨਹੀਂ ਨਿਕਲਿਆ ਕੋਈ ਹੱਲ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀਆਂ ’ਤੇ ਆਧਾਰਿਤ ਬਣਾਈ ਗਈ SIT ਨਾਲ ਸਥਾਨਕ ਜ਼ਿਲ੍ਹਾ ਪਰਿਸ਼ਦ ਹਾਲ ਵਿੱਚ ਹੋਈ ਤੀਜੀ ਮੀਟਿੰਗ ਵੀ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ। ਲਗਭਗ ਇੱਕ ਘੰਟਾ ਚੱਲੀ ਇਸ ਮੀਟਿੰਗ ਵਿੱਚ SIT ਵੱਲੋਂ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
Publish Date: Fri, 23 Oct 2026 01:49 PM (IST)
Updated Date: Fri, 23 Oct 2026 01:51 PM (IST)
ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਬਣੀ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਤਿੰਨ IAS ਅਧਿਕਾਰੀਆਂ ’ਤੇ ਆਧਾਰਿਤ ਬਣਾਈ ਗਈ SIT ਨਾਲ ਸਥਾਨਕ ਜ਼ਿਲ੍ਹਾ ਪਰਿਸ਼ਦ ਹਾਲ ਵਿੱਚ ਹੋਈ ਤੀਜੀ ਮੀਟਿੰਗ ਵੀ ਕਿਸੇ ਨਤੀਜੇ ’ਤੇ ਨਹੀਂ ਪਹੁੰਚ ਸਕੀ। ਲਗਭਗ ਇੱਕ ਘੰਟਾ ਚੱਲੀ ਇਸ ਮੀਟਿੰਗ ਵਿੱਚ SIT ਵੱਲੋਂ ਐਕਸ਼ਨ ਕਮੇਟੀ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਪੰਜਾਬ ਸਰਕਾਰ ਨੇ ਪਰਿਵਾਰ ਅਤੇ ਐਕਸ਼ਨ ਕਮੇਟੀ ਨਾਲ ਤਾਲਮੇਲ ਕਰਨ ਲਈ ਆਪਣੀਤ ਰਿਆਤ, ਨਵਜੋਤ ਕੌਰ ਅਤੇ ਕੰਵਲਜੀਤ ਕੌਰ ਸਮੇਤ ਤਿੰਨ IAS ਅਧਿਕਾਰੀਆਂ ’ਤੇ ਆਧਾਰਿਤ SIT ਬਣਾਈ ਹੈ। ਮੀਟਿੰਗ ਵਿੱਚ ਬਠਿੰਡਾ ਦੇ ਡੀਆਈਜੀ ਹਰਜੀਤ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ SIT ਵੱਲੋਂ ਐਕਸ਼ਨ ਕਮੇਟੀ ਵੱਲੋਂ ਰੱਖੇ ਗਏ 14 ਨੁਕਤਿਆਂ ’ਤੇ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੀ ਪ੍ਰਗਤੀ ਸਬੰਧੀ ਲਿਖਤੀ ਰਿਪੋਰਟ ਕਮੇਟੀ ਨੂੰ ਸੌਂਪੀ ਗਈ। ਇਸ ਰਿਪੋਰਟ ’ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐਕਸ਼ਨ ਕਮੇਟੀ ਵੱਲੋਂ SIT ਨਾਲ ਮੁੜ ਮੀਟਿੰਗ ਕੀਤੀ ਜਾਵੇਗੀ।
ਐਕਸ਼ਨ ਕਮੇਟੀ ਦੇ ਮੈਂਬਰ ਮਾਣਿਕ ਗੋਇਲ ਨੇ ਦੱਸਿਆ ਕਿ SIT ਵੱਲੋਂ ਦਿੱਤੀ ਗਈ ਲਿਖਤੀ ਜਾਣਕਾਰੀ ’ਤੇ ਕਮੇਟੀ ਅਤੇ ਪਰਿਵਾਰ ਦੇ ਮੈਂਬਰ ਵਿਚਾਰ ਕਰਨਗੇ। ਇਸ ਤੋਂ ਬਾਅਦ ਹੀ ਅਗਲੀ ਮੀਟਿੰਗ ਬਾਰੇ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਅਤੇ ਐਕਸ਼ਨ ਕਮੇਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।