- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਧਾਮੀ ਨੇ ਇਹ ਗੱਲ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕਹੀ। ਇਸ ਮੌਕੇ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਭਰੋਸਾ ਦਿਵਾਇਆ ਕਿ ਐੱਸਜੀਪੀਸੀ ਇਸ ਔਖੇ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਵੱਲੋਂ ਮੰਗੀ ਜਾਣ ਵਾਲੀ ਹਰ ਸੰਭਵ ਸਹਾਇਤਾ ਦੇਣ ਦਾ ਯਤਨ ਕੀਤਾ ਜਾਵੇਗਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ। ਨਸ਼ਿਆਂ ਵਿਰੁੱਧ ਉਨ੍ਹਾਂ ਦੇ ਸੰਘਰਸ਼ ਨੂੰ ਅੱਗੇ ਵਧਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ।
ਐਡਵੋਕੇਟ ਧਾਮੀ ਨੇ ਇਹ ਗੱਲ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਕਹੀ। ਇਸ ਮੌਕੇ ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ। ਉਨ੍ਹਾਂ ਭਰੋਸਾ ਦਿਵਾਇਆ ਕਿ ਐੱਸਜੀਪੀਸੀ ਇਸ ਔਖੇ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਪਰਿਵਾਰ ਵੱਲੋਂ ਮੰਗੀ ਜਾਣ ਵਾਲੀ ਹਰ ਸੰਭਵ ਸਹਾਇਤਾ ਦੇਣ ਦਾ ਯਤਨ ਕੀਤਾ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਲਗਾਉਣ ਦਾ ਉਦੇਸ਼ ਉਨ੍ਹਾਂ ਦੇ ਸੰਘਰਸ਼ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਗਏ ਯਤਨਾਂ ਨੂੰ ਸਤਿਕਾਰ ਸਹਿਤ ਯਾਦ ਰੱਖਣਾ ਹੈ। ਨਸ਼ਿਆਂ ਵਿਰੁੱਧ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਹਿੰਮਤ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ। ਅਜਿਹੇ ਯਤਨਾਂ ਨੂੰ ਅੱਗੇ ਵਧਾ ਕੇ ਹੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਰਥਕ ਕਦਮ ਚੁੱਕੇ ਜਾ ਸਕਦੇ ਹਨ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦਾ ਹਾਲ-ਚਾਲ ਵੀ ਪੁੱਛਿਆ। ਉਨ੍ਹਾਂ ਨੇ ਜ਼ਖ਼ਮੀਆਂ ਦੀ ਸਿਹਤ ਬਾਰੇ ਜਾਣਕਾਰੀ ਲੈਂਦਿਆਂ ਐਲਾਨ ਕੀਤਾ ਕਿ ਐੱਸਜੀਪੀਸੀ ਵੱਲੋਂ ਹਰੇਕ ਜ਼ਖ਼ਮੀ ਨੌਜਵਾਨ ਨੂੰ ਪੰਜ-ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਜ਼ਖ਼ਮੀ ਨੌਜਵਾਨ ਚਾਹੁਣ ਤਾਂ ਐੱਸਜੀਪੀਸੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਇਲਾਜ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਸੰਸਥਾ ਇਲਾਜ ਦਾ ਪੂਰਾ ਖ਼ਰਚਾ ਚੁੱਕਣ ਲਈ ਤਿਆਰ ਹੈ, ਤਾਂ ਜੋ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਰਥਿਕ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਐੱਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ, ਹਰਭਜਨ ਸਿੰਘ ਵਕਤਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਦੁਆਰਾ ਬਾਬਾ ਗੰਧਾ ਸਿੰਘ ਜੀ ਦੇ ਮੈਨੇਜਰ ਸੁਰਜੀਤ ਸਿੰਘ ਠਿੱਕਰੀਵਾਲ ਅਤੇ ਇੰਚਾਰਜ ਭੋਲਾ ਸਿੰਘ ਵੀ ਹਾਜ਼ਰ ਸਨ।