ਪਰਵਿੰਦਰ ਸਿੰਘ ਝੋਟੇ ਦਾ ਸਸਕਾਰ ਕਦੋਂ? ਪਿਤਾ ਭੀਮ ਸਿੰਘ ਨੇ ਕਿਹਾ- 'ਐਕਸ਼ਨ ਕਮੇਟੀ ਤੇ ਸੰਗਤਾਂ ਦੀ ਸਹਿਮਤੀ ਨਾਲ ਹੋਵੇਗਾ ਫ਼ੈਸਲਾ'
ਪਰਵਿੰਦਰ ਸਿੰਘ ਝੋਟੇ ਦੇ ਸਸਕਾਰ ਨੂੰ ਲੈ ਕੇ ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ। ਇਸ ਸਬੰਧੀ ਪਹਿਲਾਂ ਐਕਸ਼ਨ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ। ਜੇਕਰ ਐਕਸ਼ਨ ਕਮੇਟੀ ਸਹਿਮਤੀ ਦਿੰਦੀ ਹੈ ਤਾਂ ਇਸ ਤੋਂ ਬਾਅਦ ਧਰਨੇ ਵਿੱਚ ਮੌਜੂਦ ਸੰਗਤਾਂ ਦੀ ਰਾਏ ਲਈ ਜਾਵੇਗੀ। ਇਹ ਗੱਲ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਹੀ।
Publish Date: Thu, 22 Oct 2026 11:09 AM (IST)
Updated Date: Thu, 22 Oct 2026 11:56 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪਰਵਿੰਦਰ ਸਿੰਘ ਝੋਟੇ ਦੇ ਸਸਕਾਰ ਨੂੰ ਲੈ ਕੇ ਅਜੇ ਅੰਤਿਮ ਫੈਸਲਾ ਨਹੀਂ ਲਿਆ ਗਿਆ। ਇਸ ਸਬੰਧੀ ਪਹਿਲਾਂ ਐਕਸ਼ਨ ਕਮੇਟੀ ਨਾਲ ਗੱਲਬਾਤ ਕੀਤੀ ਜਾਵੇਗੀ। ਜੇਕਰ ਐਕਸ਼ਨ ਕਮੇਟੀ ਸਹਿਮਤੀ ਦਿੰਦੀ ਹੈ ਤਾਂ ਇਸ ਤੋਂ ਬਾਅਦ ਧਰਨੇ ਵਿੱਚ ਮੌਜੂਦ ਸੰਗਤਾਂ ਦੀ ਰਾਏ ਲਈ ਜਾਵੇਗੀ। ਇਹ ਗੱਲ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਭੀਮ ਸਿੰਘ ਨੇ ਕਹੀ।
ਭੀਮ ਸਿੰਘ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਧਰਨੇ ਵਿੱਚ ਪਹੁੰਚ ਕੇ ਸੰਗਤਾਂ ਦੀ ਸਹਿਮਤੀ ਲਵੇਗੀ। ਇਸ ਦੌਰਾਨ ਸੰਗਤਾਂ ਦੀ ਰਾਏ ਜਾਣਨ ਲਈ ਉਨ੍ਹਾਂ ਦੇ ਹੱਥ ਖੜ੍ਹੇ ਕਰਵਾਏ ਜਾਣਗੇ। ਇਸ ਤੋਂ ਬਾਅਦ ਹੀ ਸਸਕਾਰ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਨੇ ਨਸ਼ਿਆਂ ਵਿਰੁੱਧ ਲੜਦਿਆਂ ਆਪਣੀ ਜਾਨ ਗੁਆਈ ਹੈ। ਉਹ ਨਸ਼ਿਆਂ ਖ਼ਿਲਾਫ਼ ਆਪਣੀ ਲੜਾਈ ਤੋਂ ਪਿੱਛੇ ਨਹੀਂ ਹਟਿਆ।