ਐੱਮਬੀ ਸਕੂਲ ਰੱਲਾ ਵਿਖੇ ਪਾਠ ਦੇ ਪਾਏ ਭੋਗ
ਐੱਮ.ਬੀ.ਇੰਟਰਨੈਸ਼ਨਲ ਅਤੇ ਕਿਡਜੀ ਸਕੂਲ
Publish Date: Sat, 04 Apr 2026 06:21 PM (IST)
Updated Date: Sun, 05 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਐੱਮਬੀ ਇੰਟਰਨੈਸ਼ਨਲ ਅਤੇ ਕਿਡਜੀ ਸਕੂਲ ਰੱਲਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਪ੍ਰਕਾਸ਼ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪਾਲਕੀ ਸਾਹਿਬ ਦੀ ਸੁੰਦਰ ਤਾਜ਼ੇ ਫੁੱਲਾਂ ਨਾਲ ਸਜਾਵਟ ਕੀਤੀ। ਇਸ ਮੌਕੇ ਸੰਸਥਾ ਦੇ ਹਾਲ ਵਿਖੇ ਸਮੂਹ ਮੈਨੇਜਮੈਂਟ, ਸਟਾਫ ਤੇ ਵਿਦਿਆਰਥੀਆਂ ਨੇ ਗੁਰੂ ਕੀ ਪਾਵਨ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਸਰਵਣ ਕੀਤਾ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੌਰਾਨ ਹੈੱਡ ਗ੍ਰੰਥੀ ਸਾਹਿਬ ਨੇ ਗੁਰੂ ਦੀ ਅਲਾਹੀ ਬਾਣੀ ਦੇ ਪਾਠ ਦੁਆਰਾ ਸਮੁੱਚੀ ਸਾਧ ਸੰਗਤ ਦੇ ਹਿਰਦਿਆਂ ਨੂੰ ਵਿਲੱਖਣ ਅਨੰਦ ਪ੍ਰਦਾਨ ਕੀਤਾ, ਇਸੇ ਲੜੀ ਵਿੱਚ ਪਾਠ ਦੇ ਭੋਗ ਉਪਰੰਤ ਸੰਸਥਾ ਦੀ ਵਿਦਿਆਰਥਣ ਹਸਤਕਮਲ ਅਤੇ ਸ਼ਬਦ ਗਾਇਨ ਟੀਮ ਵੱਲੋਂ ਸ਼ਬਦ ਕੀਰਤਨ ਕੀਤਾ ਤੇ ਗੁਰਮਤਿ ਵਿਚਾਰਾਂ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਸਵਿਤਾ ਕਾਠ ਨੇ ਅਧਿਆਪਕ, ਵਿਦਿਆਰਥੀਆਂ ਤੇ ਮਾਪਿਆਂ ਨੂੰ ਨਵੇਂ ਸੈਸ਼ਨ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਸਮੂਹ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਨੇ ਸੰਸਥਾ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪਾਠ ਦੇ ਭੋਗ ਉਪਰੰਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਸਿਜਦਾ ਕਰਦਿਆਂ ਗੁਰੂ ਕੀਆਂ ਦੇਗਾਂ ਵਰਤਾਈਆਂ ਗਈਆਂ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ, ਜਿਸ ਵਿੱਚ ਸਮੂਹ ਸੰਗਤਾਂ ਨੇ ਪੰਗਤ ਵਿੱਚ ਬੈਠ ਲੰਗਰ ਛਕਿਆ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਦੁਆਰਾ ਖੂਬ ਸੇਵਾ ਨਿਭਾਈ ਗਈ। ਇਸ ਮੌਕੇ ਸਮੂਹ ਮੈਨੇਜਮੈਂਟ ਚੇਅਰਮੈਨ ਡਾ ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਲ ਸਨ।