- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕ ਗ੍ਰੀਨ ਵੈਲੀ ਕਾਲੋਨੀ ਦੇ ਗੇਟ 'ਤੇ ਪਹੁੰਚ ਗਏ। ਅੱਜ ਕੁਝ ਗੇਟ ਲੰਘ ਕੇ ਅੰਦਰ ਕਾਲੋਨੀ ਦੇ ਚਲੇ ਗਏ ਹਨ ਭਾਵੇਂ ਕਿ ਕੁਝ ਲੋਕਾਂ ਵੱਲੋਂ ਉਥੇ ਕਿਹਾ ਜਾ ਰਿਹਾ ਹੈ ਕਿ ਅਸ਼ਵਨੀ ਦਾ ਇੱਥੇ ਕੋਈ ਘਰ ਨਹੀਂ ਉਹ ਕਿਸੇ ਹੋਰ ਕਾਲੋਨੀ 'ਚ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬੀਤੇ ਕੱਲ੍ਹ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਥਿਤ ਕਾਤਲ ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ਤੇ ਮਕਾਨ ’ਤੇ ਤਾਂ ਪ੍ਰਸ਼ਾਸਨ ਵੱਲੋਂ ਜੇਸੀਬੀ ਚਲਾ ਦਿੱਤੀ ਗਈ ਪਰ ਜਿਉਂ ਹੀ ਉੱਥੇ ਮੌਜੂਦ ਭੀੜ ਨੂੰ ਪਤਾ ਲੱਗਿਆ ਕਿ ਉਸ ਦਾ ਸ਼ਹਿਰ ਦੀ ਇਕ ਪ੍ਰਾਈਵੇਟ ਕਲੋਨੀ ’ਚ ਨਵਾਂ ਘਰ ਹੈ ਤਾਂ ਰੋਹ ’ਚ ਆਈ ਭੀੜ ਉੱਧਰ ਨੂੰ ਤੁਰ ਪਈ। ਲੋਕ ਗ੍ਰੀਨ ਵੈਲੀ ਕਾਲੋਨੀ ਦੇ ਗੇਟ 'ਤੇ ਪਹੁੰਚ ਗਏ। ਅੱਜ ਕੁਝ ਗੇਟ ਲੰਘ ਕੇ ਅੰਦਰ ਕਾਲੋਨੀ ਦੇ ਚਲੇ ਗਏ ਹਨ ਭਾਵੇਂ ਕਿ ਕੁਝ ਲੋਕਾਂ ਵੱਲੋਂ ਉਥੇ ਕਿਹਾ ਜਾ ਰਿਹਾ ਹੈ ਕਿ ਅਸ਼ਵਨੀ ਦਾ ਇੱਥੇ ਕੋਈ ਘਰ ਨਹੀਂ ਉਹ ਕਿਸੇ ਹੋਰ ਕਾਲੋਨੀ 'ਚ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰ ਤੋਂ ਹੀ ਅਸ਼ਵਨੀ ਕੁਮਾਰ ਦੇ ਮੈਡੀਕਲ ਸਟੋਰ ਅਤੇ ਘਰ ਦੇ ਨੇੜੇ ਲੋਕਾਂ ਦੀ ਵੱਡੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ। ਸਥਿਤੀ ਨੂੰ ਦੇਖਦਿਆਂ ਪੁਲਿਸ ਦੀ ਵੱਡੀ ਗਿਣਤੀ ਵਿੱਚ ਤਾਇਨਾਤੀ ਵੀ ਕੀਤੀ ਗਈ। ਇਸ ਦੌਰਾਨ ਅਸ਼ਵਨੀ ਕੁਮਾਰ ਦੇ ਘਰ ਪਹੁੰਚੀ ਜੇਸੀਬੀ ਮਸ਼ੀਨ ਨੇ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉੱਧਰ ਮ੍ਰਿਤਕ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰਕ ਮੈਂਬਰਾਂ ਨੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸਸਕਾਰ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ। ਮਾਨਸਾ ਵਿੱਚ ਬਣੀ ਇਸ ਤਣਾਅਪੂਰਨ ਸਥਿਤੀ ਨਾਲ ਨਜਿੱਠਣਾ ਪੁਲਿਸ ਅਤੇ ਪ੍ਰਸ਼ਾਸਨ ਲਈ ਚੁਣੌਤੀ ਬਣਿਆ ਹੋਇਆ ਹੈ।
ਅਸ਼ਵਨੀ ਕੁਮਾਰ ਦੇ ਘਰ ’ਤੇ ਜੇਸੀਬੀ ਚਲਾਉਣ ਦੇ ਨਾਲ-ਨਾਲ ਉਸ ਦੀ ਦੁਕਾਨ ਨੂੰ ਢਾਹੁਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ। ਦੁਕਾਨ ’ਤੇ ਕਾਰਵਾਈ ਦੌਰਾਨ ਬਠਿੰਡਾ ਰੇਂਜ ਦੇ ਡੀਆਈਜੀ ਹਰਜੀਤ ਸਿੰਘ, ਮਾਨਸਾ ਦੇ ਐੱਸਐੱਸਪੀ ਵੈਭਵ ਚੌਧਰੀ ਅਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਮੌਜੂਦ ਰਹੇ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਵੀ ਮੌਕੇ ’ਤੇ ਇਕੱਠੇ ਹੋਏ ਹੋਏ ਸਨ ਅਤੇ ਉਨ੍ਹਾਂ ਵਿੱਚ ਰੋਸ ਦੇਖਣ ਨੂੰ ਮਿਲਿਆ। ਮਾਨਸਾ ਵਿੱਚ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
ਕਥਿਤ ਕਾਤਲ ਦੇ ਘਰ ਤੋਂ ਬਾਅਦ ਜੇਸੀਬੀ ਮਸ਼ੀਨ ਦੀ ਮਦਦ ਨਾਲ ਉਸ ਦੀ ਦੁਕਾਨ ਨੂੰ ਵੀ ਪੂਰੀ ਤਰ੍ਹਾਂ ਢਾਹ ਦਿੱਤਾ ਗਿਆ। ਦੁਕਾਨ ਅੰਦਰ ਪਏ ਸਾਮਾਨ ਨੂੰ ਗੁੱਸੇ ਵਿੱਚ ਆਈ ਭੀੜ ਨੇ ਅੱਗ ਲਗਾ ਦਿੱਤੀ ਇਸ ਦੌਰਾਨ ਦੁਕਾਨ ਵਿੱਚੋਂ ਕੁਝ ਨਸ਼ੀਲੀਆਂ ਗੋਲੀਆਂ ਵੀ ਮਿਲਣ ਦਾ ਦਾਅਵਾ ਕੀਤਾ ਗਿਆ। ਇੱਕ ਨੌਜਵਾਨ ਨੇ ਇਹ ਗੋਲੀਆਂ ਆਪਣੇ ਦੋਵੇਂ ਹੱਥਾਂ ਵਿੱਚ ਚੁੱਕ ਕੇ ਮੀਡੀਆ ਦੇ ਸਾਹਮਣੇ ਦਿਖਾਈਆਂ।