ਲੋਕਾਂ ਨੂੰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ’ਤੇ ਪੂਰਾ ਭਰੋਸਾ : ਮਾਨ ਪੰਜਾਬ ਸਰਕਾਰ ਵੱਲੋਂ “ਮਾਵਾਂ ਧੀਆਂ ਸਤਿਕਾਰ
Publish Date: Thu, 02 Jul 2026 06:38 PM (IST)
Updated Date: Fri, 03 Jul 2026 04:11 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਪੰਜਾਬ ਸਰਕਾਰ ਵੱਲੋਂ “ਮਾਵਾਂ ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਸਮੇਂ ਭਾਈ ਰੂਪਾ ਦੇ ਸਮਾਗਮ ਵਿਚ ਹਲਕੇ ਭਰ ਤੋਂ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਾਵਾਂ, ਧੀਆਂ, ਨੌਜਵਾਨਾਂ, ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦੇ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਸੂਬਾ ਸਕੱਤਰ ਆਮ ਆਦਮੀ ਪਾਰਟੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਇਹ ਭਰਵਾਂ ਹੁੰਗਾਰਾ ਸਾਬਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਸਰਕਾਰ ’ਤੇ ਪੂਰਾ ਭਰੋਸਾ ਕਰਦੀ ਹੈ। ਚੇਅਰਮੈਨ ਮਾਨ ਨੇ ਇਸ ਇਤਿਹਾਸਕ ਯੋਜਨਾ ਦੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ, ਸਮੂਹ ਮੰਤਰੀ ਮੰਡਲ ਅਤੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕਰਦੇ ਕਿਹਾ ਕਿ ਮਾਵਾਂ ਅਤੇ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਲੋਕ-ਹਿਤੈਸ਼ੀ ਕਦਮ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਯੋਜਨਾ ਹਜ਼ਾਰਾਂ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋਵੇਗੀ ਅਤੇ ਮਹਿਲਾਵਾਂ ਦੇ ਜੀਵਨ ਵਿੱਚ ਨਵੀਂ ਉਮੀਦ ਅਤੇ ਵਿਸ਼ਵਾਸ ਪੈਦਾ ਕਰੇਗੀ। ਵਿਰੋਧੀ ਪਾਰਟੀਆਂ ਸਾਲਾਂ ਤੱਕ ਲੋਕਾਂ ਨਾਲ ਸਿਰਫ਼ ਵਾਅਦੇ ਕਰਦੀਆਂ ਰਹੀਆਂ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਇਸ ਯੋਜਨਾ ਦੀ ਸ਼ੁਰੂਆਤ ਨੇ ਵਿਰੋਧੀਆਂ ਦੀ ਰਾਜਨੀਤੀ ਨੂੰ ਕਰਾਰਾ ਜਵਾਬ ਦਿੱਤਾ ਹੈ ਅਤੇ ਪੰਜਾਬ ਦੇ ਲੋਕ ਹੁਣ ਸੱਚਾਈ ਅਤੇ ਕੰਮ ਕਰਨ ਵਾਲੀ ਸਰਕਾਰ ਨੂੰ ਪਛਾਣ ਚੁੱਕੇ ਹਨ। ਚੇਅਰਮੈਨ ਮਾਨ ਨੇ ਕਿਹਾ ਕਿ ਅੱਜ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਕਿਸਾਨਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਲਏ ਗਏ ਇਤਿਹਾਸਕ ਫ਼ੈਸਲਿਆਂ ਕਾਰਨ ਪੰਜਾਬ ਵਿਕਾਸ ਦੀ ਨਵੀਂ ਦਿਸ਼ਾ ਵੱਲ ਵੱਧ ਰਿਹਾ ਹੈ। ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ, ਇਮਾਨਦਾਰੀ ਅਤੇ ਲੋਕ-ਭਲਾਈ ਦੀ ਇਸ ਰਾਜਨੀਤੀ ਨੂੰ ਅੱਗੇ ਵੀ ਜਾਰੀ ਰੱਖਣਗੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਉਣਗੇ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਰੰਗਲਾ, ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਦਾ ਸਾਡਾ ਸੰਕਲਪ ਲਗਾਤਾਰ ਜਾਰੀ ਰਹੇਗਾ।