ਕੂੜੇ ਦੇ ਢੇਰਾਂ ਤੋਂ ਪਰੇਸ਼ਾਨ ਲੋਕਾਂ ਦਾ ਹੱਲਾ-ਬੋਲ, ਖਾਲਸਾ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਵੀ ਸੜਕ 'ਤੇ ਉਤਰ ਕੇ ਜਤਾਇਆ ਰੋਸ
ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਆਈਐਮਏ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਸਿੰਘ ਮੱਲ , ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਕਾਰਨ ਕੂੜੇ ਦੇ ਲੱਗੇ ਦੇ ਢੇਰਾਂ ਦੇ ਚੱਲਦਿਆਂ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ, ਪਰ ਇਸ ਪ੍ਰੇਸ਼ਾਨੀ ਨੂੰ ਹੱਲ ਨਹੀਂ ਕੀਤਾ ਜਾ ਰਿਹਾ।
Publish Date: Wed, 13 May 2026 11:25 AM (IST)
Updated Date: Wed, 13 May 2026 11:26 AM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ। ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਦੇ ਕਾਰਨ ਭੜਕੇ ਹੋਏ ਲੋਕਾਂ ਨੇ ਖਾਲਸਾ ਹਾਈ ਸਕੂਲ ਲੱਲੂਆਣਾ ਰੋਡ ਮਾਨਸਾ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਵੀ ਇਸ ਧਰਨੇ ‘ਚ ਸ਼ਾਮਲ ਹੋ ਕੇ ਪਏ ਕੂੜੇ ਦੇ ਢੇਰਾਂ ਕਾਰਨ ਰੋਸ ਜਤਾਇਆ।
ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਆਈਐਮਏ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਧੰਨਾ ਸਿੰਘ ਮੱਲ , ਐਡਵੋਕੇਟ ਗੁਰਲਾਭ ਸਿੰਘ ਮਾਹਲ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦੇ ਕਾਰਨ ਕੂੜੇ ਦੇ ਲੱਗੇ ਦੇ ਢੇਰਾਂ ਦੇ ਚੱਲਦਿਆਂ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ, ਪਰ ਇਸ ਪਰੇਸ਼ਾਨੀ ਨੂੰ ਹੱਲ ਨਹੀਂ ਕੀਤਾ ਜਾ ਰਿਹਾ।
ਸ਼ਹਿਰ ਦੀਆਂ ਸਾਰੀਆਂ ਸੜਕਾਂ ਕੂੜੇ ਅਤੇ ਪਸ਼ੂਆਂ ਦੇ ਕਾਰਨ ਭਰੀਆਂ ਪਈਆਂ ਹਨ। ਸਰਕਾਰੀ ਹਾਈ ਸਕੂਲ ਦੇ ਬੱਚਿਆਂ ਜਿੰਨ੍ਹਾਂ ਨੇ ਹੁਣ ਪੜਨਾ ਸੀ, ਪਰ ਕੂੜੇ ਦੇ ਢੇਰਾਂ ਕਾਰਨ ਆ ਰਹੀ ਪਰੇਸ਼ਾਨੀ ਅਤੇ ਬਿਮਾਰੀਆਂ ਦੇ ਖਦਸ਼ੇ ਕਾਰਨ ਇਸ ਮਸਲੇ ਦੇ ਹੱਲ ਲਈ ਅੱਜ ਮਜ਼ਬੂਰੀਵਸ ਇਸ ਧਰਨੇ ‘ਚ ਬੈਠਣਾ ਪੈ ਰਿਹਾ ਹੈ।