ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ
Publish Date: Mon, 12 Jan 2026 06:02 PM (IST)
Updated Date: Tue, 13 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ; ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 14 ਜਨਵਰੀ 2026 ਦਿਨ ਬੁੱਧਵਾਰ ਨੂੰ ''ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਡ) ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ ਜਿਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਤੇ ਪ੍ਰਾਰਥੀ ਸਰੀਰਕ ਤੌਰ 'ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇੱਛੁਕ ਪ੍ਰਾਰਥੀ ਕੈਂਪ ਵਾਲੇ ਦਿਨ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ ਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ 'ਤੇ) ਸਵੇਰੇ 10:30 ਵਜੇ ਪਹੁੰਚਣ। ਅਸਾਮੀਆਂ ਦੀ ਗਿਣਤੀ 50 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ ਦੁਪਹਿਰ 2:00 ਵਜੇ ਤੱਕ ਰੱਖਿਆ ਗਿਆ ਹੈ।