ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 16 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ
Publish Date: Tue, 14 Apr 2026 05:24 PM (IST)
Updated Date: Wed, 15 Apr 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਅਪ੍ਰੈਲ 2026 ਦਿਨ ਵੀਰਵਾਰ ਨੂੰ ''ਫੈਰਿਸ ਬਿਜ਼ਨਸ ਇੰਡੀਆ'' ਵੱਲੋਂ ਡਿਵੈਲਪਮੈਂਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਅਫ਼ਸਰ, ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ’ਚ ਘੱਟੋ-ਘੱਟ ਯੋਗਤਾ 12ਵੀਂ ਪਾਸ ਲੜਕੇ ਤੇ ਲੜਕੀਆਂ ਦੋਵੇਂ ਹੀ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ ਸੀਮਾ 20 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਸਰਟੀਫ਼ਿਕੇਟ ਦੀਆਂ ਫ਼ੋਟੋ ਕਾਪੀਆਂ ਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 16500/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ।